11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼ਹੀਦ ਬਾਬਾ ਕਰਤਾਰ ਸਿੰਘ ਦੀ ਯਾਦ ’ਚ ਸਮਾਗਮ

ਅਜੀਤ ਡੈਸਕ 17-07-2026
ਫਗਵਾੜਾ, 16 ਜੁਲਾਈ (ਹਰਜੋਤ ਸਿੰਘ ਚਾਨਾ)- ਸ਼ਹੀਦ ਬਾਬਾ ਕਰਤਾਰ ਸਿੰਘ ਜੀ ਦੇ ਅਸਥਾਨ ਪਿੰਡ ਵਿਰਕਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਖ਼ਾਲਸਾ ਕਵੀਸ਼ਰੀ ਮਿਸ਼ਨ ਤਰਨਾ ਦਲ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਗੁਰਮੁਖ ਸਿੰਘ ਚਾਨਾ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਇਤਿਹਾਸ ‘ਤੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਸੰਗਤਾਂ ਨੂੰ ਸਿੱਖਾਂ ਨਾਲ ਜੁੜਨ ਦੀ ਲੋੜ ‘ਤੇ ਜ਼ੋਰ ਦਿੱਤਾ | ਇਸ ਮੌਕੇ ਮੱਖਣ ਸਿੰਘ, ਜਸਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਅਠੋਲੀ, ਬਲਬੀਰ ਸਿੰਘ ਗੰਢਵਾਂ, ਸਰਬਜੀਤ ਸਿੰਘ ਚਾਨਾ, ਤਰਨਜੀਤ ਸਿੰਘ, ਨਿਰਮਲਜੀਤ ਸਿੰਘ, ਗਗਨਦੀਪ ਸਿੰਘ, ਦਵਿੰਦਰ ਸਿੰਘ ਚਾਨਾ, ਮਨਜੀਤ ਸਿੰਘ ਬਿੱਲਾ, ਭਗਵੰਤ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸ਼ਹਿਰ ਵਿਚ ਵੱਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ-ਐਸ.ਐਸ. ਵਾਲੀਆ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਇਆ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।