11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੂੰ ਕਰਵਾਈ ਬਾਡੀ ਪਾਰਟ ਲਰਨਿੰਗ ਐਕਟੀਵਿਟੀ

ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਲਈ ਬਾਡੀ ਪਾਰਟ ਲਰਨਿੰਗ ਐਕਟੀਵਿਟੀ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਅਧਿਆਪਕਾਂ ਨੇ ਟੀਚਿੰਗ ਏਡ ਰਾਹੀਂ ਵਿਦਿਆਰਥੀਆਂ ਨੂੰ ਬਾਡੀ ਪਾਰਟ ਦੀ ਪੜਚੋਲ ਤੇ ਕੰਮ-ਕਾਜ ਦੇ ਢੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਨ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਸਟਾਫ਼ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਕਮਿਸ਼ਨਰੇਟ ਤੇ ਦਿਹਾਤੀ ਪੁਲਿਸ ਵਲੋਂ ਆਵਾਜਾਈ ਦੇ ਬਦਲਵੇਂ ਪ੍ਰਬੰਧਾਂ ਸੰਬੰਧੀ ਰੂਟ ਪਲ... ਅਗਲੀ ਖ਼ਬਰ ਸ਼ਹਿਰ ਵਿਚ ਵੱਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ-ਐਸ.ਐਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।