12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬੀ. ਕੇ. ਯੂ. ਏਕਤਾ ਡਕੌਂਦਾ ਯੂਨੀਅਨ ਨੇ ਦਿੱਤਾ ਪਾਵਰਕਾਮ ਦੇ ਸਹਾਇਕ ਚੀਫ਼ ਇੰਜੀਨੀਅਰ ਨੂੰ ਮੰਗ ਪੱਤਰ

ਅਜੀਤ ਡੈਸਕ 18-07-2026

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਯੂਨੀਅਨ ਦੇ ਆਗੂਆਂ ਨੇ ਪਾਵਰਕਾਮ ਦੇ ਕਪੂਰਥਲਾ ਸਰਕਲ ਦੇ ਸਹਾਇਕ ਚੀਫ਼ ਇੰਜੀਨੀਅਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਹਿਤਾਂ ਨੂੰ ਮੱੁਖ ਰੱਖਦਿਆਂ ਕਿਸਾਨਾਂ ਨੂੰ ਬਿਨਾਂ ਪਾਵਰ ਕੱਟ ਦੇ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀ ਝੋਨੇ ਦੀ ਫ਼ਸਲ ਪਾਲ ਸਕਣ | ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਆਗੂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਦੱਸਿਆ ਕਿ ਬਿਜਲੀ ਸਪਲਾਈ ਦੌਰਾਨ ਲਗਾਤਾਰ ਲੱਗ ਰਹੇ ਪਾਵਰ ਕੱਟ ਕਾਰਨ ਝੋਨੇ ਦੀ ਫ਼ਸਲ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਤੇ ਜਿਹੜਾ ਝੋਨਾ ਪਹਿਲਾਂ ਲਾਇਆ ਗਿਆ ਉਸਨੂੰ ਵੀ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਝੋਨੇ ਦੇ ਫ਼ਸਲ ਸੁੱਕ ਰਹੇ ਹਨ | ਕਿਸਾਨ ਆਗੂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਲੇ ਦੀ ਲਵਾਈ ਪ੍ਰਭਾਵਿਤ ਹੋਈ ਹੈ ਤੇ ਪ੍ਰਵਾਸੀ ਮਜ਼ਦੂਰ ਵਾਪਸ ਆਪਦੇ ਘਰਾਂ ਨੂੰ ਪਰਤ ਰਹੇ ਹਨ | ਜਿਸ ਕਾਰਨ ਕਿਸਾਨਾਂ ਝੋਨਾ ਲਗਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਵਿਚ ਦੇਰੀ ਕਾਰਨ ਖੇਤਾਂ ਵਿਚ ਬੀਜੀ ਝੋਨੇ ਦੀ ਪਨੀਰੀ ਅਗਲੇ ਕੁੱਝ ਦਿਨਾਂ ਵਿਚ ਲਗਾਉਣ ਯੋਗ ਨਹੀਂ ਰਹੇਗੀ ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਉਠਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਤੇ ਖੇਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ | ਯੂਨੀਅਨ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੋਟਰਾਂ ਲਈ ਨਿਰਧਾਰਿਤ ਸਮੇਂ ਅਨੁਸਾਰ ਪੁਰੀ ਬਿਜਲੀ ਸਪਲਾਈ ਬਿਨਾਂ ਪਾਵਰ ਕੱਟ ਦੇ ਨਾ ਦਿੱਤੀ ਗਈ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਜਿਸਦੀ ਜ਼ਿੰਮੇਵਾਰੀ ਪਾਵਰਕਾਮ ਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਿੰਦੂ ਸੁੰਨੜਵਾਲ, ਕਿਸਾਨ ਆਗੂ ਮਨਜਿੰਦਰ ਕਮਲ, ਹਰਵਿੰਦਰ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਈਵੇਟ ਸਕੂਲ ਫ਼ੀਸਾਂ ਵਿਚ ਕੀਤੇ ਵਾਧੇ ਸੰਬੰਧੀ ਰਿਪੋਰਟ ਸਿੱਖਿਆ ਵਿਭਾਗ ਜਮ੍ਹਾਂ ਕਰਵਾਉਣ-ਅਕਾਸ਼ ਬਾਂਸਲ ਅਗਲੀ ਖ਼ਬਰ ਪਿੰਡ ਨੰਗਲ ਲੁਬਾਣਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਨੌਜਵਾਨ ਦੇ ਮਾਮਲੇ ’ਚ ਚਾਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।