12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭੁਲੱਥ ਹਲਕੇ ’ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਉਥਲ-ਪੁਥਲ ਦੀਆਂ ਚਰਚਾਵਾਂ ਨੇ ਫੜਿਆ ਜ਼ੋਰ

ਅਜੀਤ ਡੈਸਕ 18-07-2026
ਨਡਾਲਾ, 17 ਜੁਲਾਈ (ਰਘਬਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਭੁਲੱਥ ਵਿਚ ਸਿਆਸੀ ਗਤੀਵਿਧੀਆਂ ਅਤੇ ਸੰਭਾਵਿਤ ਦਲ-ਬਦਲ ਨੂੰ ਲੈ ਕੇ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ| ਹਲਕੇ ਵਿਚ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਦੌਰਾਨ ਹੋਏ ਵੱਡੇ ਸਿਆਸੀ ਬਦਲਾਵਾਂ ਨੂੰ ਦੇਖਦਿਆਂ ਲੋਕਾਂ ਵਿਚ ਇਸ ਗੱਲ ਦੀ ਕਾਫ਼ੀ ਚਰਚਾ ਹੈ ਕਿ ਇਸ ਵਾਰ ਚੋਣਾਂ ਤੋਂ ਪਹਿਲਾਂ ਕਿਹੜਾ ਆਗੂ ਕਿਸ ਪਾਰਟੀ ਦਾ ਰੁਖ ਕਰੇਗਾ| ਸਿਆਸੀ ਹਲਕਿਆਂ ਵਿਚ ਚਰਚਾ ਕੀਤੀ ਜਾ ਰਹੀ ਹੈ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਤੇ ਜਿੱਤ ਕਿ ਵਿਧਾਇਕ ਬਣੇ ਸਨ ਇਸੇ ਤਰਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਣਜੀਤ ਸਿੰਘ ਰਾਣਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ ਸੀ ਤੇ ਆਮ ਆਦਮੀ ਪਾਰਟੀ ਦੀ ਲਹਿਰ ਹੋਣ ਦੇ ਬਾਵਜੂਦ ਵੀ ਚੋਣ ਹਾਰ ਗਏ ਸਨ, ਇਸੇ ਤਰਾਂ ਉੱਥੇ ਹੀ 2022 ਦੀਆਂ ਚੋਣਾਂ ਵਿਚ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਚੋਣ ਮੈਦਾਨ ਵਿਚ ਉੱਤਰੇ ਸਨ| ਦੂਜੇ ਪਾਸੇ, ਹੁਣ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚ ਸ਼ਾਮਲ ਹੋ ਚੁੱਕੇ ਹਨ | ਇਨ੍ਹਾਂ ਸਿਆਸੀ ਤਬਦੀਲੀਆਂ ਨੂੰ ਦੇਖਦਿਆਂ ਹਲਕੇ ਵਿਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਕਈ ਵੱਡੇ ਸਿਆਸੀ ਸਮੀਕਰਨ ਬਦਲ ਸਕਦੇ ਹਨ | ਹਾਲਾਂਕਿ ਇਸ ਸਬੰਧੀ ਕਿਸੇ ਵੀ ਆਗੂ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਸਿਆਸੀ ਗਲਿਆਰਿਆਂ ਤੇ ਲੋਕਾਂ ਵਿਚ ਇਸ ਬਾਰੇ ਚਰਚਾਵਾਂ ਲਗਾਤਾਰ ਜਾਰੀ ਹਨ | ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹੜਾ ਸਿਆਸੀ ਆਗੂ ਕਿਸ ਪਾਰਟੀ ਵਿਚ ਸ਼ਾਮਲ ਹੁੰਦਾ ਹੈ ਅਤੇ ਹਲਕੇ ਦੇ ਸਿਆਸੀ ਸਮੀਕਰਨ ਕਿਸ ਪਾਸੇ ਕਰਵੱਟ ਲੈਂਦੇ ਹਨ, ਇਸ ਦਾ ਜਵਾਬ ਆਉਣ ਵਾਲਾ ਸਮਾਂ ਹੀ ਦੇਵੇਗਾ |
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸੀ ਵਰਕਰਾਂ ਨੂੰ ਰੋਕਿਆ ਅਗਲੀ ਖ਼ਬਰ ਫਗਵਾੜਾ ਹਲਕੇ ਦੇ ਪਿੰਡਾਂ ’ਚ ਨਾਜਾਇਜ਼ ਤੌਰ ’ਤੇ ਹੋ ਰਹੀ ਹੈ ਮਿੱਟੀ ਦੀ ਪੁਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।