11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਰਸ਼ਪਾਲ ਸ਼ਰਮਾ ਨੇ ਖੇਡ ਸਟੇਡੀਅਮ ਵਾਲੀ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ

ਅਜੀਤ ਡੈਸਕ 18-07-2026
ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਮੁਹੱਲਾ ਗੁਰੂ ਨਾਨਕ ਨਗਰ ਵਿਚ ਮੇਨ ਸੜਕ ਭੁਲੱਥ-ਹਮੀਰਾ ਨਾਲ ਲੱਗਦੀ ਖੇਡ ਸਟੇਡੀਅਮ ਵਾਲੀ ਗਲੀ ਦਾ ਨਿਰਮਾਣ ਕਾਰਜ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ (ਹਲਕਾ ਸੰਗਠਨ ਇੰਚਾਰਜ) ਵੱਲੋਂ ਰੀਬਨ ਕੱਟ ਕੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਕਿਹਾ ਕਿ ਇਹ ਗਲੀ ਸਿਰਫ਼ ਖੇਡ ਸਟੇਡੀਅਮ ਤੱਕ ਹੀ ਸੀਮਤ ਨਹੀਂ, ਸਗੋਂ ਇੱਥੋਂ ਮੁਹੱਲਾ ਵਾਸੀਆਂ ਦੀਆਂ ਰਿਹਾਇਸ਼ਾਂ ਅਤੇ ਕਿਸਾਨਾਂ ਦੇ ਖੇਤਾਂ ਨੂੰ ਵੀ ਰਸਤਾ ਜਾਂਦਾ ਹੈ | ਗਲੀ ਦੇ ਪੱਕੇ ਹੋਣ ਨਾਲ ਖਿਡਾਰੀਆਂ, ਸਥਾਨਕ ਵਸਨੀਕਾਂ ਅਤੇ ਕਿਸਾਨਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਨਗਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ | ਇਸ ਤਹਿਤ ਵੱਖ-ਵੱਖ ਗਲੀਆਂ ਦਾ ਨਿਰਮਾਣ, ਨਿਕਾਸੀ ਪ੍ਰਣਾਲੀ ਵਿਚ ਸੁਧਾਰ ਅਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ | ਉਨ੍ਹਾਂ ਦੱਸਿਆ ਕਿ ਇਹ ਗਲੀ ਪਹਿਲੀ ਵਾਰ ਪੱਕੀ ਬਣਾਈ ਜਾ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਇਹ ਕੱਚੀ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਗਰ ਦੇ ਬੁਨਿਆਦੀ ਢਾਂਚੇ, ਪਾਰਕਿੰਗ ਤੇ ਹੋਰ ਜਨਹਿਤ ਦੇ ਵਿਕਾਸ ਕਾਰਜਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਜਦਕਿ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ| ਇਸ ਮੌਕੇ ਹਾਜ਼ਰ ਕਿਸਾਨਾਂ ਅਤੇ ਮੁਹੱਲਾ ਨਿਵਾਸੀਆਂ ਨੇ ਗਲੀ ਦੇ ਨਿਰਮਾਣ ਲਈ ਨਗਰ ਪੰਚਾਇਤ ਭੁਲੱਥ ਦਾ ਧੰਨਵਾਦ ਪ੍ਰਗਟਾਇਆ| ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਗੁਰਾਇਆ, ਕੌਂਸਲਰ ਕੁਲਦੀਪ ਸਿੰਘ, ਆਪ ਆਗੂ ਗੁਰਦੇਵ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਬਾਜਵਾ, ਬਾਬਾ ਜਸਵਿੰਦਰ ਸਿੰਘ, ਸਤਨਾਮ ਸਿੰਘ ਚੀਮਾ, ਗੁਰਚਰਨ ਸਿੰਘ ਮੱਲ੍ਹੀ, ਦਵਿੰਦਰ ਪਾਲ, ਮਹਿੰਦਰਪਾਲ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਗਣਨਾ ਫਾਰਮ ਇਕੱਤਰ ਕਰਨ ਲਈ 19 ਨੂੰ ਵਿਸ਼ੇਸ਼ ਐਸ.ਆਈ.ਆਰ. ਕੈਂਪ ਲੱਗਣਗੇ- ਅਕਾਸ... ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਲਿਟਲ ਏਂਜਲਸ ਕੋ-ਐਡ ਸਕੂਲ ਵਿਚ ਉੱਘੀ ਸ਼ਾਇਰਾ ਅੰਮ੍ਰਿਤਾ ਪ੍ਰੀਤਮ ਨੂੰ ਸਮਰਪਿਤ ਸਾਹਿਤਕ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।