11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰਜਤ ਸਿੱਧੀ ਦਲਿਤ ਵਿਕਾਸ ਬੋਰਡ ਦੇ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤੀ

ਅਜੀਤ ਡੈਸਕ 18-07-2026
ਕਪੂਰਥਲਾ, 17 ਜੁਲਾਈ (ਵਿ. ਪ੍ਰ.)- ਪੰਜਾਬ ਸਰਕਾਰ ਵਲੋਂ ਰਜਤ ਸਿੱਧੀ ਨੂੰ ਦਲਿਤ ਵਿਕਾਸ ਬੋਰਡ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤ ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ ਦੇ ਆਗੂ ਵਿਕਾਸ ਸਿੱਧੀ ਤੇ ਉਨ੍ਹਾਂ ਦੇ ਸਮਰਥਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦਾ ਤਹਿਦਿਲੋਂ ਧੰਨਵਾਦ ਕੀਤਾ | ਰਜਤ ਸਿੱਧੀ ਨੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਮੈਂ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਜਤ ਸਿੱਧੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਦਲਿਤ ਬੋਰਡ ਦੇ ਕਪੂਰਥਲਾ ਹਲਕੇ ਦੇ ਚੇਅਰਪਰਸਨ ਲਈ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਭੁਲੱਥ-ਕਰਤਾਰਪੁਰ ਮੁੱਖ ਸੜਕ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ... ਅਗਲੀ ਖ਼ਬਰ ਮਗਨਰੇਗਾ ਕਾਮਿਆਂ ਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਜਬਰ ਨਾਲ ਦਬਾਉਣ ਦਾ ਭਰਮ ਨਾ ਪਾਲੇ ਸਰਕਾਰ- ਚੀਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।