11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭੁਲੱਥ-ਕਰਤਾਰਪੁਰ ਮੁੱਖ ਸੜਕ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ- ਕਿਸਾਨ ਆਗੂ

ਅਜੀਤ ਡੈਸਕ 18-07-2026
ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)-ਭੁਲੱਥ-ਕਰਤਾਰਪੁਰ ਸੜਕ ਜੋ ਕਿ ਨਿਰਮਾਣ ਅਧੀਨ ਹੈ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ| ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਤੇ ਗੁਰ ਸੇਵਕ ਸਿੰਘ ਰੰਧਾਵਾ ਮੀਤ ਪ੍ਰਧਾਨ ਨੇ ਇੱਕ ਸਾਂਝੇ ਬਿਆਨ ਰਾਹੀਂ ਕੀਤਾ| ਉਨ੍ਹਾਂ ਕਿਹਾ ਕਿ ਭੁਲੱਥ ਕਰਤਾਰਪੁਰ ਮੁੱਖ ਸੜਕ ਦਾ ਕਰਤਾਰਪੁਰ ਦੀ ਹੱਦ ਅੰਦਰ ਸੀਵਰੇਜ ਨਿਰਮਾਣ ਲਈ ਪੁੱਟੀ ਹੋਈ ਹੈ ਇਸ ਦਾ ਕੰਮ ਅਜੇ ਤੱਕ ਮੁਕੰਮਲ ਨਾ ਹੋਣ ਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੰਮ ਸ਼ੁਰੂ ਹੋਣ ਦੇ ਸ਼ੁਰੂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਸੀਵਰੇਜ ਤੇ ਸੜਕ ਦੋ ਮਹੀਨੇ ਵਿਚ ਮੁਕੰਮਲ ਕੀਤੀ ਜਾਵੇਗੀ, ਪਰ ਕਰੀਬ ਨੋਂ ਮਹੀਨਿਆਂ ਦੇ ਲੰਮੇ ਸਮੇਂ ਤੋਂ ਬਾਅਦ ਵੀ ਸੜਕ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ | ਕਿਸਾਨ ਆਗੂਆਂ ਨੇ ਇਹ ਮੰਗ ਕਰਦੇ ਹੋਏ ਕਿਹਾ ਕਿ ਇਹ ਸੜਕ ਕਾਫ਼ੀ ਚਿਰ ਤੋਂ ਉਸਾਰੀ ਅਧੀਨ ਹੈ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਪੁੱਟਿਆ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਰਜਤ ਸਿੱਧੀ ਦਲਿਤ ਵਿਕਾਸ ਬੋਰਡ ਦੇ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।