04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ੇਖੂਪੁਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਮਾਂ-ਪੁੱਤ ਦੀ ਕੁੱਟਮਾਰ

ਅਜੀਤ ਡੈਸਕ 20-07-2026

ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਮਾਂ ਪੁੱਤ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਨਿੱਕੀ ਕੌਰ ਪਤਨੀ ਸਤਨਾਮ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਵਾਸੀ ਆਰ.ਸੀ.ਐਫ. ਨੇ ਦੱਸਿਆ ਕਿ ਉਹ ਆਪਣੇ ਲੜਕੇ ਕਰਨ ਨਾਲ ਸ਼ੇਖੂਪੁਰ ਵਿਖੇ ਕਿਸੇ ਦੇ ਘਰੇ ਕੋਈ ਗੱਲ ਕਰਨ ਗਏ ਤਾਂ ਜਿੱਥੇ ਮਾਮੂਲੀ ਤਕਰਾਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ ਤੇ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਮੇਰੇ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਵੀ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਬਾਅਦ ਵਿਚ ਮੇਰੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਵਿਜੇ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸੜਕਾਂ ਜਿੱਦਾਂ ਦੀਆਂ ਮਰਜ਼ੀ ਬਣਾਓ ਪਰ ਉਨ੍ਹਾਂ ਦੀ ਸਾਂਭ ਸੰਭਾਲ ਕੌਣ ਕਰੂ-ਬਲਵਿੰਦਰ ਸਿੰਘ ਲੱਡੂ, ਧੀਰਜ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।