04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 20-07-2026

ਭੁਲੱਥ, 19 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਪਿੱਛੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਨਸ਼ੇ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਦ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ ਤਾਂ ਦੋ ਨੌਜਵਾਨ ਸ਼ਰੇਆਮ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਸੁਨੀਲ ਕੁਮਾਰ ਪੁੱਤਰ ਕਾਲਾ ਰਾਮ ਵਾਸੀ ਭੁਲੱਥ ਤੇ ਦੂਸਰੇ ਨੇ ਮਨਜਿੰਦਰ ਸਿੰਘ ਉਰਫ਼ ਗਿਆਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਭੁਲੱਥ ਦੱਸਿਆ, ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ |

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ -ਕੁਲਵੰਤ ਸਿੰਘ, ਗੁਰਦਿਆਲ ਸਿੰਘ ਅਗਲੀ ਖ਼ਬਰ ਸ਼ੇਖੂਪੁਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਮਾਂ-ਪੁੱਤ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।