03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਾਵਰ ਲਿਫਟਰ ਪ੍ਰਦੀਪ ਘਈ ਵਲੋਂ ਭੁਲੱਥ ਦੇ ਉੱਭਰਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦੀ ਵੰਡ

ਅਜੀਤ ਡੈਸਕ 20-07-2026
ਭੁਲੱਥ, 19 ਜੁਲਾਈ (ਮਨਜੀਤ ਸਿੰਘ ਰਤਨ ) - ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਅੰਤਰਰਾਸ਼ਟਰੀ ਪਾਵਰ ਲਿਫਟਰ ਅਤੇ ਉੱਘੇ ਸਮਾਜ ਸੇਵਕ ਪ੍ਰਦੀਪ ਘਈ ਵੱਲੋਂ ਭੁਲੱਥ ਦੇ ਉਭਰਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਅਤੇ ਰਿਫਰੈਸ਼ਮੈਂਟ ਦੀ ਵੰਡ ਕੀਤੀ ਗਈ | ਇਸ ਮੌਕੇ ਪ੍ਰਦੀਪ ਘਈ ਨੇ ਕਿਹਾ ਕਿ ਉਹ ਸਮੇਂ-ਸਮੇਂ ‘ਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਅਜਿਹੇ ਉਪਰਾਲੇ ਕਰਦੇ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਤੇ ਜੀਵਨ ਦੀ ਕਾਮਯਾਬੀ ਮਿਹਨਤ ਵੱਲ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਸਪੋਰਟਸ ਕਿੱਟਾਂ ਦੀ ਵੰਡ ਦੌਰਾਨ ਭੁਲੱਥ ਗਰਾਊਾਡ ਵਿਚ ਖਿਡਾਰੀਆਂ ਨੂੰ ਟਰੇਨਿੰਗ ਦੇ ਰਹੇ ਕੋਚ ਰਾਹੁਲ ਮਿਗਲਾਨੀ ਦੀ ਸ਼ਲਾਘਾ ਕਰਦਿਆਂ ਪ੍ਰਦੀਪ ਘਈ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਾਨਾ ਖੇਡਾਂ ਨਾਲ ਜੋੜ ਕੇ ਸ਼ਲਾਘਾਯੋਗ ਸੇਵਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਰਾਹੁਲ ਮਿਗਲਾਨੀ ਦੀ ਸੋਚ ਵਿਚ ਨੌਜਵਾਨੀ ਦਾ ਭਵਿੱਖ ਤੇ ਫ਼ਿਕਰ ਵੱਸਦੀ ਹੈ ਅਤੇ ਉਹ ਖੇਡਾਂ ਰਾਹੀਂ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦਾ ਸ਼ਾਨਦਾਰ ਕੰਮ ਕਰ ਰਹੇ ਹਨ | ਕੋਚ ਰਾਹੁਲ ਮਿਗਲਾਨੀ ਨੇ ਪ੍ਰਦੀਪ ਘਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਖਿਡਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਮਿਲਦੀ ਹੈ | ਉਨ੍ਹਾਂ ਆਸ ਜਤਾਈ ਕਿ ਸਮਾਜ ਦੇ ਹੋਰ ਲੋਕ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਲਈ ਅੱਗੇ ਆਉਣਗੇ | ਇਸ ਮੌਕੇ ਸੰਨੀ ਦੱਤਾ, ਸੁਵੰਸ਼ ਚੱਢਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਖਿਡਾਰੀ ਹਾਜ਼ਰ ਸਨ|
ਪਿਛਲੀ ਖ਼ਬਰ ਫਗਵਾੜਾ ਵਿਚ ਸਰਬੱਤ ਦਾ ਭਲਾ ਫਾਊਂਡੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ 22 ਜੁਲਾਈ ਨੂੰ ਢਿੱਲਵਾਂ ਟੋਲ ਪਲਾਜ਼ਾ ਫ੍ਰੀ ਕੀਤਾ ਜਾਵੇਗਾ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।