02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਬਹਿਲੋਲਪੁਰ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

20-07-2026
ਨਡਾਲਾ, 19 ਜੁਲਾਈ (ਰਘਬਿੰਦਰ ਸਿੰਘ)-ਪਿੰਡ ਬਹਿਲੋਲਪੁਰ ਵਿਖੇ ਪੰਜਾਬ ਸਰਕਾਰ ਦੀ ਸਕੀਮ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਮਦਦ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ ਅਤੇ ਅਜਿਹੀਆਂ ਲੋਕ ਭਲਾਈ ਦੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ | ਇਸ ਮੌਕੇ ਸੁਰਜੀਤ ਸਿੰਘ ਸਰਪੰਚ ਸਮੇਤ ਸਮੂਹ ਪੰਚਾਇਤ ਬਹਿਲੋਲਪੁਰ, ਐਡਵੋਕੇਟ ਹਰਸਿਮਰਨ ਸਿੰਘ ਘੁੰਮਣ (ਹਲਕਾ ਇੰਚਾਰਜ ਭੁਲੱਥ), ਡਾ. ਸੰਦੀਪ ਕੁਮਾਰ (ਯੂਥ ਕੋਆਰਡੀਨੇਟਰ ਨਡਾਲਾ), ਮੀਨਾ ਕੁਮਾਰੀ (ਡੀਪੂ ਹੋਲਡਰ) ਅਤੇ ਮੱਖਣ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ |ਹਾਜ਼ਰ ਆਗੂਆਂ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਰ ਜ਼ਰੂਰਤਮੰਦ ਤੱਕ ਸਮੇਂ ਸਿਰ ਮਦਦ ਪਹੁੰਚ ਸਕੇ |
ਪਿਛਲੀ ਖ਼ਬਰ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਅਤੇ ਨੌਕਰੀਆਂ ਤੋਂ ਕੱਢੇ ਜਾਣ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।