15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਣਪਛਾਤੇ ਵਾਹਨ ਵਲੋਂ ਬਿਜਲੀ ਦੇ ਖੰਭੇ ਨੂੰ ਟੱਕਰ ਮਾਰੇ ਜਾਣ ਕਾਰਨ ਇਲਾਕੇ ਦੀ ਬਿਜਲੀ ਹੋਈ ਗੁੱਲ

ਅਜੀਤ ਡੈਸਕ 22-07-2026
ਕਪੂਰਥਲਾ, 21 ਜੁਲਾਈ (ਅਮਨਜੋਤ ਸਿੰਘ ਵਾਲੀਆ)-ਤੜਕਸਾਰ ਅਣਪਛਾਤੇ ਵਾਹਨ ਵਲੋਂ ਅੰਮਿ੍ਤਸਰ ਰੋਡ ‘ਤੇ ਪੁਰਾਣਾ ਹਸਪਤਾਲ ਦੇ ਬਾਹਰ ਬਿਜਲੀ ਦੇ ਖੰਭੇ ਨੂੰ ਟੱਕਰ ਮਾਰੇ ਜਾਣ ਕਾਰਨ ਇਲਾਕੇ ਦੀ ਬਿਜਲੀ ਗੁੱਲ ਹੋ ਗਈ | ਇਸ ਹਾਦਸੇ ਦੌਰਾਨ ਜਿੱਥੇ ਖੰਭਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਉੱਥੇ ਨਾਲ ਲੱਗਦੀ ਦੁਕਾਨ ਦਾ ਕੁੱਝ ਉੱਪਰਲਾ ਹਿੱਸਾ ਵੀ ਟੁੱਟ ਗਿਆ | ਜੇ.ਈ. ਮਨੀਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਇਲਾਕੇ ਦੀ ਬਿਜਲੀ ਚਾਲੂ ਕਰ ਦਿੱਤੀ ਗਈ ਹੈ ਤੇ ਨਵਾਂ ਖੰਭਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਪਾਵਰਕਾਮ ਦਾ ਲਗਭਗ ਅੰਦਾਜ਼ਨ 25 ਤੋਂ 30 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਤੇ ਕੰਮ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਵਿਖੇ ਅਣਪਛਾਤੇ ਵਾਹਨ ਖ਼ਿਲਾਫ਼ ਰਿਪੋਰਟ ਵੀ ਦਰਜ ਕਰਵਾਈ ਜਾਵੇਗੀ |
ਪਿਛਲੀ ਖ਼ਬਰ ਐਲ.ਏ.ਡੀ.ਸੀ. ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਭੁੱਖ ਹੜਤਾਲ ’ਤੇ ਬੈਠੇ ਵਕੀਲ ਸਰਕਾਰ ਵਿਰੁੱਧ... ਅਗਲੀ ਖ਼ਬਰ ਡਾਲਫਿਨ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵਣ ਤੇ ਜੰਗਲੀ ਜੀਵ ਵਿਭਾਗ ਦੇ ਅਧਿਕਾਰੀ ਵਿਆਪਕ ਯੋਜਨਾ ਤਿਆਰ ਕਰਨ-ਅਕਾਸ਼ ਬਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।