15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਹਾਨ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 22-07-2026
ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ)-ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵਲੋਂ ਅਰੰਭੇ ਸੰਘ ਰਸ਼ ਦੌਰਾਨ ਅਤੇ ਸ਼ਹੀਦ ਭਾਈ ਤਲਵੰਤ ਸਿੰਘ ਕੰਤਾ, ਢਿੱਲਵਾਂ ਸ਼ਹੀਦ ਭਾਈ ਕਲਦੀਪ ਸਿੰਘ ਦੀਪ ਢਿੱਲਵਾਂ, ਸ਼ਹੀਦ ਭਾਈ ਹਰਜੀਤ ਸਿੰਘ ਉਰਫ ਭਾਈ ਜਗਦੀਪ ਸਿੰਘ ਅਮਰੀਕਾ ਅਤੇ ਇਲਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਕੋਟ ਸਾਹਿਬ ਢਿੱਲਵਾਂ ਵਿਖੇ ਮਹਾਨ ਸ਼ਹੀਦੀ ਸਮਾਗਮ ਮਨਾਇਆ ਗਿਆ | ਭਾਈ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਸਵੇਰੇ ਸਭ ਤੋਂ ਪਹਿਲਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਭਾਈ ਪਰਮਜੀਤ ਸਿੰਘ ਮੰਡ ਦਲ ਖ਼ਾਲਸਾ, ਕੀਰਤਨੀ ਜਥਾ ਗੁਰਸਾਹਿਬ ਸਿੰਘ, ਕਵੀਸ਼ਰੀ ਜਥਾ ਭਾਈ ਹਰਪ੍ਰੀਤ ਸਿੰਘ ਤਰਨਾ ਦਲ ਨੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਨੇ ਅਮਰਜੀਤ ਸਿੰਘ, ਬਲਰਾਜ ਸਿੰਘ, ਮਨਰਾਜ ਸਿੰਘ ਸਾਬਕਾ ਕੌਂਸਲਰ, ਬਹਾਦਰ ਸਿੰਘ, ਜਤਿੰਦਰ ਸਿੰਘ ਯੂ.ਐਸ.ਏ. , ਸੰਜੀਵ ਸ਼ਰਮਾ, ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ, ਮੁਖ਼ਤਿਆਰ ਸਿੰਘ ਪ੍ਰਧਾਨ ਕਪੂਰਥਲਾ ਜ਼ਿਲ੍ਹਾ, ਸੁਖਜਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਭਾਈ ਮਲਕੀਤ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਤੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਸੰਬੰਧੀ ਦੋ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।