15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰੇਲਵੇ ਹਾਦਸਿਆਂ ’ਚ ਦੋ ਨੌਜਵਾਨਾਂ ਦੀ ਮੌਤ

ਅਜੀਤ ਡੈਸਕ 22-07-2026

ਫਗਵਾੜਾ, 21 ਜੁਲਾਈ (ਚਾਨਾ)-ਇੱਥੋਂ ਦੇ ਸੰਤੋਖਪੁਰਾ ਫਾਟਕ ਲਾਗੇ ਲਾਈਨਾ ਪਾਰ ਕਰਦੇ ਸਮੇਂ ਇੱਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਦੇ ਥਾਣੇਦਾਰ ਤਫ਼ੈਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜੋ ਲਾਈਨਾ ਪਾਰ ਕਰਦੇ ਸਮੇਂ 18309 ਟਾਟਾ ਮੋਰੀ ਐਕਸਪ੍ਰੈੱਸ ਦੀ ਲਪੇਟ ‘ਚ ਆ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਤੇ ਪੁਲਿਸ ਵਲੋਂ ਲਾਸ਼ ਨੂੰ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ 35 ਤੋਂ 40 ਸਾਲ ਦੇ ਦਰਮਿਆਨ ਹੈ | ਇਸੇ ਦੌਰਾਨ ਇੱਥੋਂ ਦੇ ਰੇਲਵੇ ਸਟੇਸ਼ਨ ਵਿਖੇ ਇੱਕ ਟਰੇਨ ਦੇ ਹੇਠਾਂ ਆਉਣ ਕਾਰਨ 30 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਸਾਗਰ ਮੜੀਆ ਪੁੱਤਰ ਹਰੀਸ਼ ਕੁਮਾਰ ਵਾਸੀ ਪ੍ਰੋਫ਼ੈਸਰ ਕਾਲੋਨੀ ਵਜੋਂ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਰੇਲਵੇ ਚੌਂਕੀ ਦੇ ਥਾਣੇਦਾਰ ਤਫ਼ੈਲ ਮੁਹੰਮਦ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਿੰਡ ਚੈਹੜਾ ਵਿਖੇ ਘਰ ‘ਚੋਂ ਚੋਰੀ ਹੋਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਪਿੰਡ ਚਾਹੜਾ ਵਿਚ ਚੋਰੀ, 18 ਤੋਲੇ ਸੋਨਾ ਤੇ ਡੇਢ ਲੱਖ ਰੁਪਏ ਨਕਦੀ ਲੈ ਕੇ ਫਰਾਰ ਹੋਏ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।