15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਚੈਹੜਾ ਵਿਖੇ ਘਰ ‘ਚੋਂ ਚੋਰੀ ਹੋਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 22-07-2026

ਫਗਵਾੜਾ, 21 ਜੁਲਾਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਿੰਡ ਚੈਹੜਾ ਵਿਖੇ ਇੱਕ ਘਰ ‘ਚੋਂ ਚੋਰੀ ਹੋਣ ਦੇ ਸਬੰਧ ‘ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਧਾਰਾ 331(4), 305 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਚੈਹੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਘਰ ‘ਚ ਪਰਿਵਾਰ ਸਮੇਤ ਸੁੱਤਾ ਸੀ ਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਕਮਰਿਆਂ ਦੇ ਦਰਵਾਜ਼ੇ ਖੁੱਲ੍ਹੇ ਪਏ ਸਨ ਤੇ ਕਮਰਿਆਂ ਦਾ ਸਾਮਾਨ ਖਿੱਲਰਿਆ ਹੋਇਆ ਸੀ ਤੇ ਲਾਕ ਤੋੜੇ ਹੋਏ ਸਨ | ਉਨ੍ਹਾਂ ਦੱਸਿਆ ਕਿ ਚੋਰ ਅਲਮਾਰੀ ‘ਚੋਂ 1 ਲੱਖ 20 ਹਜ਼ਾਰ ਰੁਪਏ ਦੀ ਨਕਦੀ, ਕਈ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਜਿਸ ਨਾਲ ਉਨ੍ਹਾਂ ਦਾ 20 ਤੋਂ 25 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ|
ਪਿਛਲੀ ਖ਼ਬਰ ਪਿੰਡ ਨੱਥੂ ਚਾਹਲ ਦੇ ਕਿਸਾਨ ਦੀਆਂ ਤਿੰਨ ਮੱਝਾਂ ਦੀ ਰਹੱਸਮਈ ਮੌਤ ਅਗਲੀ ਖ਼ਬਰ ਰੇਲਵੇ ਹਾਦਸਿਆਂ ’ਚ ਦੋ ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।