ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਲਿਆ ਤੇ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਅਜੇ ਤੱਕ ਵੀ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ | ਇਹ ਗੱਲ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਟਾਪੂਨੁਮਾ ਮੰਡ ਖੇਤਰ ਬਾਊਪੁਰ ਵਿਚ ਪਿਛਲੇ ਸਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਤੇ ਵਿਸ਼ੇਸ਼ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਹੀ | ਉਨ੍ਹਾਂ ਕਿਹਾ ਕਿ ਮੰਡ ਬਾਊਪੁਰ ਵਿਚ ਟੁੱਟੇ ਆਰਜ਼ੀ ਬੰਨ੍ਹ ਦੀ ਮੁਰੰਮਤ ਵੱਲ ਵੀ ਪੂਰਾ ਵਰ੍ਹਾ ਬੀਤ ਜਾਣ ‘ਤੇ ਵੀ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਮੰਡ ਖੇਤਰ ਦੇ ਲੋਕ ਹਰ ਸਾਲ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ, ਪਰ ਸਰਕਾਰ ਵਲੋਂ ਹੜ੍ਹ ਦੀ ਰੋਕਥਾਮ ਲਈ ਕੋਈ ਸਥਾਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਬਰਸਾਤ ਦੇ ਮੌਸਮ ਵਿਚ ਭਾਰੀ ਨੁਕਸਾਨ ਉਠਾਉਣਾ ਪੈਂਦਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ਉਨ੍ਹਾਂ ਨਾਲ ਡਟ ਕੇ ਖੜ੍ਹਾ ਹੈ ਤੇ ਇਸ ਵਾਰ ਵੀ ਕਿਸਾਨਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਲੋਕ ਆਉਣ ਵਾਲੀ ਮੁਸ਼ਕਿਲ ਦਾ ਸਾਹਮਣਾ ਕਰਨ ਦੇ ਸਮਰੱਥ ਹੋ ਸਕਣ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪਾਹੜਾਂ ਤੋਂ ਲੈ ਕੇ ਹਰੀਕੇ ਤੱਕ ਦਰਿਆ ਬਿਆਸ ਦੇ ਨਾਲ ਕੰਕਰੀਟ ਦਾ ਪੱਕਾ ਬੰਨ੍ਹ ਬਣਾ ਕੇ ਇਸ ਖੇਤਰ ਦੇ ਲੋਕਾਂ ਨੂੰ ਬਚਾਉਣ ਲਈ ਹੜ੍ਹਾਂ ਦਾ ਸਥਾਈ ਹੱਲ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਅਤੇ ਕੁਲਦੀਪ ਸਿੰਘ ਸਾਂਗਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਡ ਖੇਤਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਕਰੀਬ 25 ਹਜ਼ਾਰ ਏਕੜ ਫ਼ਸਲਾਂ ਤਬਾਹ ਹੋ ਗਈਆਂ ਸਨ, ਪਰ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਬਾਊਪੁਰ ਖੇਤਰ ਵਿਚ ਕਈ ਘਰ ਦਰਿਆ ਦੇ ਵਹਾਅ ਕਾਰਨ ਨੁਕਸਾਨੇ ਗਏ ਸਨ, ਪਰ ਪ੍ਰਭਾਵਿਤ ਪਰਿਵਾਰ ਅੱਜ ਵੀ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਪਰਮਬੰਸ ਸਿੰਘ ਬੰਟੀ ਰੁਮਾਣਾ, ਸਾਬਕਾ ਚੇਅਰਮੈਨ ਜਥੇਦਾਰ ਜਰਨੈਲ ਸਿੰਘ ਵਾਹਦ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਂਬਰ ਪੀ.ਏ.ਸੀ. ਅਕਾਲੀ ਦਲ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਦੋਆਬਾ ਜ਼ੋਨ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਦਿਲਬਾਗ ਸਿੰਘ ਗਿੱਲ ਐਮ ਡੀ, ਐਚ ਐਸ ਵਾਲੀਆ ਹਲਕਾ ਇੰਚਾਰਜ ਕਪੂਰਥਲਾ, ਇਕਬਾਲ ਸਿੰਘ ਭੱਟੀ ਪ੍ਰਧਾਨ, ਸਰਪੰਚ ਮਨਜੀਤ ਸਿੰਘ ਗੋਲਡੀ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਦੋਆਬਾ ਪ੍ਰਧਾਨ ਪੈਟਰੋਲ ਪੰਪ ਐਸੋਸੀਏਸ਼ਨ, ਬਲਵਿੰਦਰ ਸਿੰਘ ਤੁੜ ਤਲਵੰਡੀ ਚੌਧਰੀਆਂ, ਅਰੁਣਦੀਪ ਸਿੰਘ ਸੈਦਪੁਰ, ਜਥੇਦਾਰ ਗੁਰਦਿਆਲ ਸਿੰਘ ਖਾਲਸਾ ਮੈਂਬਰ ਪੀ ਏ ਸੀ ਅਕਾਲੀ ਦਲ, ਯੂਥ ਅਕਾਲੀ ਆਗੂ ਜਥੇਦਾਰ ਦਰਬਾਰਾ ਸਿੰਘ ਵਿਰਦੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬਿੱਟੂ, ਜਥੇਦਾਰ ਰਣਜੀਤ ਸਿੰਘ ਆਹਲੀ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਸੀਨੀਅਰ ਯੂਥ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ।, ਗੁਰਚਰਨ ਸਿੰਘ ਟਿੱਬੀ, ਸੁਖਵਿੰਦਰ ਸਿੰਘ ਹਾਜੀਪੁਰ, ਇੰਦਰ ਸਿੰਘ ਲਾਟੀਆਂਵਾਲ, ਦਿਆਲ ਸਿੰਘ ਦੀਪੇਵਾਲ, ਗੁਰਪ੍ਰੀਤ ਸਿੰਘ ਫੱਤੁਢੀਂਗਾ, ਬਿਕਰਮਜੀਤ ਸਿੰਘ ਬਿੱਕਾ, ਮਲਕੀਤ ਸਿੰਘ ਚੰਦੀ ਰਣਧੀਰ ਪੁਰ, ਭੁਪਿੰਦਰ ਸਿੰਘ ਖਿੰਡਾ, ਬਲਜੀਤ ਸਿੰਘ ਬੱਲੀ, ਨਿਸ਼ਾਨ ਸਿੰਘ ਤਲਵੰਡੀ, ਜਗੀਰ ਸਿੰਘ ਲੰਬੜ, ਰਿਟਾਇਰਡ ਮੈਨੇਜਰ ਜਰਨੈਲ ਸਿੰਘ ਬੂਲੇ, ਕਰਨਜੀਤ ਸਿੰਘ ਆਹਲੀ ਮੌਜੂਦ ਸਨ |
ਆਪ’ ਦੀ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਲਿਆ- ਸੁਖਬੀਰ ਸਿੰਘ ਬਾਦਲ
ਅਜੀਤ ਡੈਸਕ
24-07-2026