08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤੇਜ਼ ਰਫ਼ਤਾਰ ਕਾਰ ਨੇ ਮਾਂ ਸਮੇਤ ਤਿੰਨ ਬੱਚਿਆਂ ਨੂੰ ਦਰੜਿਆ ਇੱਕ ਮਾਸੂਮ ਦੀ ਮੌਤ-ਤਿੰਨ ਗੰਭੀਰ ਜ਼ਖ਼ਮੀ

ਅਜੀਤ ਡੈਸਕ 24-07-2026
ਡਡਵਿੰਡੀ, 23 ਜੁਲਾਈ (ਦਿਲਬਾਗ ਸਿੰਘ ਝੰਡ)-ਇਥੋਂ ਥੋੜ੍ਹੀ ਦੂਰੀ ‘ਤੇ ਸਥਿਤ ਪਿੰਡ ਡੱਲਾ ਨੇੜੇ ਅੱਜ ਦੁਪਹਿਰ ਕਰੀਬ 12 ਵਜੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇੱਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਸਮੇਤ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਤਾਸ਼ਪੁਰ ਵਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਬੈਠੀ ਇੱਕ ਪ੍ਰਵਾਸੀ ਮਹਿਲਾ ਅਤੇ ਉਸ ਦੇ ਤਿੰਨ ਬੱਚਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿਚ ਹੜਕੰਪ ਮਚ ਗਿਆ | ਮਿ੍ਤਕ ਬੱਚੀ ਦੀ ਪਹਿਚਾਣ ਵੈਸ਼ਵੀ ਪੁੱਤਰੀ ਪ੍ਰਵੀਨ ਸ਼ਾਹ ਹਾਲ ਵਾਸੀ ਡੱਲਾ ਵਜੋਂ ਹੋਈ ਹੈ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ, ਜਦਕਿ ਬੱਚਿਆਂ ਦੀ ਮਾਤਾ ਲਾਲੋ ਅਤੇ ਸੂਰੀਆ ਤੇ ਸ਼ਿਵਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸਿਵਲ ਹਸਪਤਾਲ ਜਲੰਧਰ ਰੈਫ਼ਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਦਵਿੰਦਰ ਪਾਲ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਥਾਣਾ ਮੁਖੀ ਦਵਿੰਦਰ ਪਾਲ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵੱਲੋਂ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਡੱਡਲ ਮੁਹੱਲਾ ਵਿਖੇ ਗੁੰਡਾਗਰਦੀ ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।