08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 24-07-2026
ਸੁਭਾਨਪੁਰ, 23 ਜੁਲਾਈ (ਸਤਨਾਮ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੁਭਾਨਪੁਰ ਜੀ.ਟੀ. ਰੋਡ ਤੇ ਖੇਤਾਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿੰਡ ਹਮੀਰਾ ਪਿਛਲੇ ਦਿਨਾਂ ਵਿਚ ਇਕ ਲੜਕੀ ਸਮੇਤ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ | ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਇੰਚਾਰਜ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੁਭਾਨਪੁਰ ਦੇ ਨਜ਼ਦੀਕ ਸੜਕ ਦੇ ਕਿਨਾਰੇ ਖੇਤਾਂ ਵਿਚ ਇੱਕ ਨੌਜਵਾਨ ਵਿਅਕਤੀ ਦੀ ਲਾਸ਼ ਪਈ ਹੈ | ਜਦੋਂ ਡਿਊਟੀ ਅਫ਼ਸਰ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਪਹੁੰਚੇ ਤਾਂ ਦੇਖਿਆ ਕਿ ਖੇਤਾਂ ਵਿਚ ਮੁੱਦੇ ਮੂੰਹ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਸੀ | ਜਿਸ ਦੀ ਉਮਰ ਲਗਭਗ 29-30 ਸਾਲ ਹੋਵੇਗੀ | ਜਿਸ ਨੇ ਕਾਲੇ ਰੰਗ ਦੀ ਕੈਪਰੀ ਤੇ ਚਿੱਟੀ ਤੇ ਫ਼ਿਰੋਜ਼ੀ ਟੀ-ਸ਼ਰਟ ਪਹਿਨੀ ਹੋਈ ਸੀ | ਆਸ-ਪਾਸ ਦੇ ਲੋਕਾਂ ਕੋਲੋਂ ਉਸ ਦੀ ਸ਼ਨਾਖ਼ਤ ਕਰਨ ਲਈ ਪੁੱਛਗਿੱਛ ਕੀਤੀ ਗਈ, ਪ੍ਰੰਤੂ ਉਸ ਦੀ ਪਹਿਚਾਣ ਨਹੀਂ ਹੋ ਸਕੀ | ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੁਰਦਾ ਘਰ ਵਿਚ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ | ਏ.ਐਸ. ਆਈ.ਹਰਜਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ |
ਪਿਛਲੀ ਖ਼ਬਰ ਕਿਸਾਨ ਤੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਨ- ਰਸ਼ਪਾਲ ਸਿੰਘ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਮਾਂ ਸਮੇਤ ਤਿੰਨ ਬੱਚਿਆਂ ਨੂੰ ਦਰੜਿਆ ਇੱਕ ਮਾਸੂਮ ਦੀ ਮੌਤ-ਤਿੰਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।