08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਿਸਾਨ ਤੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਨ- ਰਸ਼ਪਾਲ ਸਿੰਘ

ਅਜੀਤ ਡੈਸਕ 24-07-2026
ਕਪੂਰਥਲਾ, 23 ਜੁਲਾਈ (ਵਿ.ਪ੍ਰ.)- ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਸਕੱਤਰ ਰਸ਼ਪਾਲ ਸਿੰਘ ਨੇ ਜੰਤਰ ਮੰਤਰ ਨਵੀਂ ਦਿੱਲੀ ਵਿਚ ਪੁਲਿਸ ਵਲੋਂ ਸਰਕਾਰੀ ਸ਼ਹਿ ‘ਤੇ ਵਿਦਿਆਰਥੀਆਂ ‘ਤੇ ਅੰਨ੍ਹਾ ਤਸ਼ੱਦਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਨੀਟ ਦੀ ਪ੍ਰੀਖਿਆ ਲੀਕ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਣ ਤੇ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਅਫ਼ਸਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਨੇ ਬੱਚਿਆਂ ਨਾਲ ਦੁਸ਼ਮਣ ਦੀ ਫ਼ੌਜ ਵਾਂਗ ਪੇਸ਼ ਆਈ ਹੈ | ਉਨ੍ਹਾਂ ਕਿਹਾ ਕਿ ਅਸਲ ਵਿਚ ਸਰਕਾਰ ਕੋਲ ਵਿਦਿਆਰਥੀਆਂ, ਨੌਜਵਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ, ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦਿਆਰਥੀ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ, ਪਰ ਕੇਂਦਰ ਤੇ ਸੂਬਾਈ ਸਰਕਾਰਾਂ ਨੌਜਵਾਨਾਂ ਦੇ ਰੁਜ਼ਗਾਰ ਦਾ ਸਥਾਈ ਹੱਲ ਕਰਨ ਵਿਚ ਨਾਕਾਮ ਰਹੀਆਂ ਹਨ | ਕਿਸਾਨ ਆਗੂਆਂ ਨੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ | ਰਸ਼ਪਾਲ ਸਿੰਘ ਨੇ ਬਰਨਾਲਾ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਮਜ਼ਦੂਰਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਡੀ.ਐਸ.ਪੀ., ਐਸ.ਐਚ.ਓ. ਤੇ ਹੋਰ ਪੁਲਿਸ ਅਧਿਕਾਰੀਆਂ ‘ਤੇ ਹੋਰ ਧਾਰਾਵਾਂ ਦੇ ਨਾਲ ਨਾਲ ਐਸ.ਸੀ.ਐਸ.ਟੀ. ਐਕਟ ਤਹਿਤ ਵੀ ਕੇਸ ਦਰਜ ਕੀਤਾ ਜਾਵੇ | ਉਨ੍ਹਾਂ ਸਫ਼ਾਈ ਮਜ਼ਦੂਰਾਂ ਦੇ ਸੰਘਰਸ਼ ਦਾ ਵੀ ਸਮਰਥਨ ਕੀਤਾ |
ਪਿਛਲੀ ਖ਼ਬਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਲਾਠੀ ਨਾਲ ਦਬਾਉਣਾ ਚਾਹੁੰਦੀ ਹੈ- ਰਾਣਾ ਗੁਰ... ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।