08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਲਾਈਨ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਮਾਨ ਦਿੱਤਾ

ਅਜੀਤ ਡੈਸਕ 24-07-2026
ਬੇਗੋਵਾਲ, 23 ਜੁਲਾਈ(ਸੁਖਜਿੰਦਰ ਸਿੰਘ)-ਲਾਈਨ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਹਰਮਿੰਦਰ ਸਿੰਘ ਲਾਂਬਾ ਦੀ ਅਗਵਾਈ ਹੇਠ ਤੇ ਸਤਪਾਲ ਸਿੰਘ ਸਰਪੰਚ ਜੱਬੋਵਾਲ ਦੇ ਯਤਨਾਂ ਸਦਕਾ ਇਥੋਂ ਨੇੜਲੇ ਪਿੰਡ ਮਿਆਣੀ ਭੱਗੂਪੁਰੀਆ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ ਲੜੀਂਦਾ ਸਮਾਨ ਜਿਵੇਂ ਡਬਲ ਬੈੱਡ ਤੇ ਹੋਰ ਘਰੇਲੂ ਵਰਤੂ ਦੀਆਂ ਚੀਜ਼ਾਂ ਦਿੱਤੀਆਂ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ ਤੇ ਉਨ੍ਹਾਂ ਦੀ ਕਲੱਬ ਵੱਲੋਂ ਸਮੇਂ ਸਮੇਂ ਤੇ ਇਸ ਤਰ੍ਹਾਂ ਦੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੱਤੀ ਜਾਂਦੀ ਹੈ, ਜਿਸ ਤਹਿਤ ਅੱਜ ਇਸ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ ਉਸ ਨੂੰ ਘਰੇਲੂ ਵਰਤੋਂ ਲਈ ਇਹ ਸਮਾਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਤੇ ਸਾਨੂੰ ਸਭ ਨੂੰ ਹਰ ਲੋੜਵੰਦ ਦੀ ਮਦਦ ਲਈ ਆਪਣੇ ਦਸਾਂ ਨੌਹਾਂ ਦੀ ਕਮਾਈ ਵਿਚੋਂ ਦਸਵੰਧ ਕੱਢ ਕੇ ਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਵੱਲੋਂ ਸਮੇਂ ਸਮੇਂ ਦੇ ਫ਼ਰੀ ਮੈਡੀਕਲ ਚੈੱਕਅਪ ਕੈਂਪ, ਬਲੱਡ ਡੋਨੇਟ ਕੈਂਪ ਤੇ ਹੋਰ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਲੋਕਾਂ ਦਾ ਇਲਾਜ ਕਰਵਾਇਆ ਜਾਂਦਾ ਹੈ ਤੇ ਦਵਾਈਆਂ ਫ਼ਰੀ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਲਾਂਬਾ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਰੀਜਨ ਚੇਅਰਮੈਨ ਸੁਖਦੀਪ ਜੰਗੀ ਸਰਪੰਚ ਸਤਪਾਲ ਸਿੰਘ ਜੱਬੋ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਲਾਠੀ ਨਾਲ ਦਬਾਉਣਾ ਚਾਹੁੰਦੀ ਹੈ- ਰਾਣਾ ਗੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।