08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ

ਅਜੀਤ ਡੈਸਕ 24-07-2026
ਫਗਵਾੜਾ, 23 ਜੁਲਾਈ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਟੀ ਪੁਆਇੰਟ ਮਹੇੜੂ ਲਾਗਿਉਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਟਵਿੰਕਲ ਮਕੋੜਾ ਉਰਫ਼ ਭੁਰਜੀ ਪੁੱਤਰ ਕੁਲਦੀਪ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ ਤੇ ਵਿਕਰਮ ਉਰਫ਼ ਹਨੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਖਲਵਾੜਾ ਵਜੋਂ ਹੋਈ ਹੈ |
ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ
ਕਪੂਰਥਲਾ, 23 ਜੁਲਾਈ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਮਾਰਕੁੱਟ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਪਤੀ ਅਤੇ ਸੱਸ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪਿ੍ਅੰਕਾ ਵਾਸੀ ਜਲੰਧਰ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਮਾਰਕੁੱਟ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਸ ਦੇ ਪਤੀ ਅਤੇ ਸੱਸ ਵਾਸੀਆਨ ਬੱਗੀਖਾਨਾ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਗੁਰਸ਼ਰਨ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮੈਨੂਫੈਕਚਰਿੰਗ ਦੇ ਖੇਤਰ ’ਚ ਰੁਜ਼ਗਾਰ ਦੇ ਮੌਕੇ ਘਟ ਰਹੇ ਹਨ, ਪਰ ਕਾਰਪੋਰੇਟ ਜਗਤ ਦਾ ਮੁਨਾਫ਼ਾ ਤੇਜ਼ੀ ਨਾਲ ਵੱਧ ਰਿਹਾ ਹੈ-... ਅਗਲੀ ਖ਼ਬਰ ਲਾਈਨ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਮਾਨ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।