08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਮਜ਼ਦੂਰਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਜਾਵੇ- ਉੱਗੀ

ਅਜੀਤ ਡੈਸਕ 24-07-2026
ਕਪੂਰਥਲਾ, 23 ਜੁਲਾਈ (ਵਿ.ਪ੍ਰ.)-ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਇਕਾਈ ਦੀ ਮੀਟਿੰਗ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰਪਾਲ ਸਿੰਘ ਉੱਗੀ ਨੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦੇ ਕੇ ਉਨ੍ਹਾਂ ‘ਤੇ ਪੁਲਿਸ ਕੋਲੋਂ ਤਸ਼ੱਦਦ ਕਰਵਾ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਮਜ਼ਦੂਰਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਮਜ਼ਦੂਰਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ | ਮੀਟਿੰਗ ਵਿਚ ਸਤਪਾਲ ਸਿੰਘ ਭੱਟੀ, ਹਰਮਿੰਦਰ ਸਿੰਘ, ਪ੍ਰੇਮ ਲਾਲ, ਗੁਰਮੇਲ ਚੰਦ, ਬਲਵੀਰ ਸਿੰਘ ਬੀਰਾ, ਹੌਸਲਾ ਪ੍ਰਸ਼ਾਦ, ਦਿਨੇਸ਼ ਕੁਮਾਰ, ਜਸਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੁਲੱਥ ਦੇ ਸਰਕਾਰੀ ਸਕੂਲ ’ਚ 11ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਮੈਨੂਫੈਕਚਰਿੰਗ ਦੇ ਖੇਤਰ ’ਚ ਰੁਜ਼ਗਾਰ ਦੇ ਮੌਕੇ ਘਟ ਰਹੇ ਹਨ, ਪਰ ਕਾਰਪੋਰੇਟ ਜਗਤ ਦਾ ਮੁਨਾਫ਼ਾ ਤੇਜ਼ੀ ਨਾਲ ਵੱਧ ਰਿਹਾ ਹੈ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।