08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਸੀ. ਬੀ. ਐੱਸ. ਈ. ਵਾਲੀਬਾਲ ਕਲੱਸਟਰ 18 ਟੂਰਨਾਮੈਂਟ ਦਾ ਆਗਾਜ਼

ਅਜੀਤ ਡੈਸਕ 24-07-2026
ਕਪੂਰਥਲਾ, 23 ਜੁਲਾਈ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐੱਫ. ਵਿਚ ਸੀ.ਬੀ.ਐੱਸ.ਈ. ਵਾਲੀਬਾਲ ਕਲੱਸਟਰ-18, ਅੰਡਰ-14, ਅੰਡਰ-17 ਤੇ ਅੰਡਰ 19 ਲੜਕੀਆਂ ਦਾ ਟੂਰਨਾਮੈਂਟ ਜੋ ਸਕੂਨ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਮੁੱਖ ਮਹਿਮਾਨ ਡੀ.ਐੱਸ.ਪੀ. ਕਪੂਰਥਲਾ ਹਰਪ੍ਰੀਤ ਸਿੰਘ ਨੇ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਟੂਰਨਾਮੈਂਟ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਮੁੱਖ ਮਹਿਮਾਨ ਨੇ ਸੀ.ਬੀ.ਐੱਸ.ਈ. ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਟੀਮਾਂ ਨੇ ਮਾਰਚ ਪਾਸਟ ਕੀਤਾ | ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਤੋਂ ਬਾਅਦ ਅਸਮਾਨ ਵਿਚ ਗੁਬਾਰੇ ਉਡਾ ਕੇ ਟੂਰਨਾਮੈਂਟ ਦਾ ਰਸਮੀ ਆਗਾਜ਼ ਕੀਤਾ ਗਿਆ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਹੋਰ ਸਟਾਫ਼ ਮੈਂਬਰਾਂ ਨੇ ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਟੀਮਾਂ, ਉਨ੍ਹਾਂ ਦੇ ਪ੍ਰਬੰਧਕਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਖੇਡਾਂ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਪ੍ਰਬੰਧਕਾਂ ਨੇ ਦੱਸਿਆ ਕਿ ਲੜਕੀਆਂ ਦੇ ਇਸ ਟੂਰਨਾਮੈਂਟ ਵਿਚ ਜੰਮੂ ਟਾਂਡਾ, ਗੁਰਦਾਸਪੁਰ, ਫਗਵਾੜਾ, ਰੱਈਆ, ਅੰਮਿ੍ਤਸਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ ਤੇ ਪਠਾਨਕੋਟ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਵਾਲੀਬਾਲ ਦੇ ਮੈਚ ਤੋਂ ਪਹਿਲਾਂ ਖਿਡਾਰੀਆਂ ਵਲੋਂ ਸਪੋਰਟਸਮੈਨਸ਼ਿਪ ਦੀ ਸਹੁੰ ਚੁੱਕੀ ਗਈ | ਉਦਘਾਟਨ ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਤੰਤਰ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋਇਆ- ਐਚ. ਐਸ. ਵਾਲੀਆ ਅਗਲੀ ਖ਼ਬਰ ਭੁਲੱਥ ਦੇ ਸਰਕਾਰੀ ਸਕੂਲ ’ਚ 11ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।