08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਹਲਕੇ ’ਚ ਸਾਰਥਿਕ ਸਰਗਰਮੀਆਂ ਲਈ ਹਲਕਾ ਇੰਚਾਰਜ ਦੀ ਨਿਯੁਕਤੀ ਜ਼ਰੂਰੀ- ਅਕਾਲੀ ਆਗੂ

ਅਜੀਤ ਡੈਸਕ 24-07-2026
ਤਲਵੰਡੀ ਚੌਧਰੀਆਂ, 23 ਜੁਲਾਈ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਪਿਛਲੇ ਨੌ ਸਾਲਾਂ ਤੋਂ ਸਥਾਈ ਹਲਕਾ ਇੰਚਾਰਜ ਤੋਂ ਸੱਖਣਾ ਹੈ, ਜਿਸ ਕਰਕੇ ਪਾਰਟੀ ਸੰਗਠਨਾਤਮਿਕ ਕੰਮਾਂ ਅਤੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਜੇਕਰ ਪਾਰਟੀ ਹਲਕੇ ਲਈ ਯੋਗ ਅਤੇ ਸਰਗਰਮ ਹਲਕਾ ਇੰਚਾਰਜ ਦੀ ਨਿਯੁਕਤੀ ਕਰਦੀ ਹੈ ਤਾਂ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪਾਰਟੀ ਨੂੰ ਵੀ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਰਦਿਆਲ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਘੁੰਮਾਣ, ਜੋਗਾ ਸਿੰਘ ਮੱਲੀ, ਕੀਰਤਨਪਾਲ ਸਿੰਘ, ਅਮਰਜੀਤ ਸਿੰਘ ਫ਼ੌਜੀ, ਸਰਪੰਚ ਮਨਜੀਤ ਸਿੰਘ ਡੋਲਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਬਲਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦਲਵਿੰਦਰ ਸਿੰਘ ਸਿੱਧੂ ਨਾਲ ਇੱਕ ਮੁਲਾਕਾਤ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਲਈ ਤੁਰੰਤ ਹਲਕਾ ਇੰਚਾਰਜ ਨਿਯੁਕਤ ਕਰਨ ਦੀ ਮੰਗ ਕਰਦਿਆਂ ਕਹੇ | ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅਬਜ਼ਰਵਰ ਬਲਜਿੰਦਰ ਸਿੰਘ ਮੱਖਣ ਬਰਾੜ ਰਾਹੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਇੰਚਾਰਜ ਤੋਂ ਬਿਨਾਂ ਅਕਾਲੀ ਵਰਕਰਾਂ ਲਈ ਹਲਕੇ ਵਿਚ ਕੰਮ ਨਹੀਂ ਕਰ ਸਕਦੇ | ਸੋ ਪਾਰਟੀ ਦੀ ਮਜ਼ਬੂਤੀ ਅਤੇ ਸਾਰਥਿਕ ਸਰਗਰਮੀਆਂ ਲਈ ਹਲਕਾ ਇੰਚਾਰਜ ਦੀ ਨਿਯੁਕਤੀ ਅਤਿ ਜ਼ਰੂਰੀ ਹੈ | ਇਸ ਨਾਲ ਹਲਕੇ ਵਿਚ ਵਰਕਰਾਂ ਦਾ ਜਿੱਥੇ ਮਨੋਬਲ ਵਧਦਾ ਹੈ, ਉਥੇ ਪਾਰਟੀ ਨੂੰ ਵੀ ਮਜ਼ਬੂਤੀ ਮਿਲਦੀ ਹੈ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਲੋਕਤੰਤਰ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋਇਆ- ਐਚ. ਐਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।