07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਾਰਟੀ ਵਰਕਰ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਤੱਕ ਪਹੁੰਚਾਉਣ- ਪਿਆਰਾ ਪਾਜੀਆਂ

ਅਜੀਤ ਡੈਸਕ 24-07-2026
ਹੁਸੈਨਪੁਰ, 23 ਜੁਲਾਈ (ਤਰਲੋਚਨ ਸਿੰਘ ਸੋਢੀ)- ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਨੂੰ ਸ਼ਹਿਰਾਂ ਤੋਂ ਲੈ ਕੇ ਪਿੰਡ ਪੱਧਰ ਤੱਕ ਵਧੇਰੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਧਾਨ ਨਵਾਂ ਲਗਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਵੀ ਨਵੇਂ ਲਗਾਏ ਹਨ, ਜਿਸ ਦੇ ਤਹਿਤ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਚੇਤਨ ਸੂਰੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿਆਰਾ ਸਿੰਘ ਪਾਜੀਆਂ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਕਪੂਰਥਲਾ ਨੇ ਚੇਤਨ ਸੂਰੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕਰਨ ਤੇ ਪਾਰਟੀ ਦਾ ਧੰਨਵਾਦ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਚੇਤਨ ਸੂਰੀ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਿਲੇ੍ਹ ਹੋਰ ਮਜ਼ਬੂਤੀ ਮਿਲੇਗੀ| ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਧਾਨ ਚੇਤਰ ਸੂਰੀ ਦੀ ਅਗਵਾਈ ਵਿਚ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੇ ਲੋਕ ਭਲਾਈ ਵਾਲੀਆਂ ਯੋਜਨਾ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਤਾਂ ਜੋ 2027 ਦੀ ਚੋਣਾਂ ਵਿਚ ਪਾਰਟੀ ਵਧੀਆ ਪ੍ਰਦਰਸ਼ਨ ਕਰ ਸਕੇ |
ਪਿਛਲੀ ਖ਼ਬਰ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਕੀਤਾ ਲਾਠੀ ਚਾਰਜ ਲੋਕਤੰਤਰ ਦੇ ਮੱਥੇ ’ਤੇ ਕਲੰਕ- ਬਲਵਿੰਦਰ ਬਜਾਜ ਅਗਲੀ ਖ਼ਬਰ ਬਰਨਾਲਾ ’ਚ ਸਫ਼ਾਈ ਸੇਵਕਾਂ ’ਤੇ ਹੋਏ ਤਸ਼ੱਦਦ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਰਣਜੀਤ ਸਿੰਘ ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।