07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਕੀਤਾ ਲਾਠੀ ਚਾਰਜ ਲੋਕਤੰਤਰ ਦੇ ਮੱਥੇ ’ਤੇ ਕਲੰਕ- ਬਲਵਿੰਦਰ ਬਜਾਜ

ਅਜੀਤ ਡੈਸਕ 24-07-2026
ਭੁਲੱਥ, 23 ਜੁਲਾਈ (ਮੇਹਰ ਚੰਦ ਸਿੱਧੂ)-ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤਾ ਗਿਆ ਅੰਨੇ੍ਹਵਾਹ ਲਾਠੀ ਚਾਰਜ ਲੋਕਤੰਤਰ ਦੇ ਮੱਥੇ ‘ਤੇ ਕਲੰਕ ਹੈ! ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਨੇ ਕਿਹਾ ਕਿ ਬਰਨਾਲਾ ਦੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਚੱਲ ਰਹੀ ਹੜਤਾਲ ਦੇ ਕਾਰਨ ਕੂੜਾ ਚੁੱਕਣ ਤੋਂ ਇਨਕਾਰ ਕੀਤਾ, ਜਿਸ ਕਰਕੇ ਕੂੜਾ ਚੁੱਕਣ ਦੀ ਮੁਹਿੰਮ ਦਾ ਵਿਰੋਧ ਕਰਨ ਸਮੇਂ ਹੜਤਾਲੀ ਸਫ਼ਾਈ ਕਰਮਚਾਰੀਆਂ ਤੇ ਹੰਡਾਅਇਆ ਬਾਜ਼ਾਰ ਅੰਦਰ ਔਰਤ ਸਫ਼ਾਈ ਕਰਮਚਾਰੀ ਨੂੰ ਵੀ ਬਖ਼ਸ਼ਿਆ ਨਹੀਂ ਗਿਆ ਤੇ ਜ਼ੋਰਦਾਰ ਲਾਠੀ ਚਾਰਜ ਕਰਦਿਆਂ ਕਰਮਚਾਰੀਆਂ ਨੂੰ ਭਜਾਇਆ ਗਿਆ , ਇਹ ਘਟੀਆ ਕਾਰਨਾਮਾ ਜੋ ਲੋਕਤੰਤਰ ਦੇ ਮੱਥੇ ‘ਤੇ ਕਲੰਕ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਵੀ ਬਖ਼ਸ਼ਿਆ ਨਹੀਂ ਜਾ ਰਿਹਾ, ਜਿਸ ਕਰਕੇ ਸੂਬੇ ਦੀ ਭਗਵੰਤ ਮਾਨ ਦੀ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਅੰਦਰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ |
ਪਿਛਲੀ ਖ਼ਬਰ ਲੋੜਵੰਦ ਬਾਕਸਿੰਗ ਖਿਡਾਰੀਆਂ ਨੂੰ ਦਿੱਤੀ ਮਾਇਕ ਸਹਾਇਤਾ ਅਗਲੀ ਖ਼ਬਰ ਪਾਰਟੀ ਵਰਕਰ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਤੱਕ ਪਹੁੰਚਾਉਣ- ਪਿਆਰਾ ਪਾਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।