07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਚੇਤਨਾ ਮੰਚ ਵਲੋਂ ਵਿਦਿਆਰਥੀ ’ਤੇ ਪੁਲਿਸ ਜਬਰ ਦੀ ਨਿੰਦਾ

ਅਜੀਤ ਡੈਸਕ 24-07-2026
ਫਗਵਾੜਾ, 23 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਚੇਤਨਾ ਮੰਚ ਨੇ ਅੱਜ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਨੀਟ ਪੇਪਰ ਲੀਕ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਦਿੱਲੀ ਵਿਚ ਜੰਤਰ-ਮੰਤਰ ‘ਤੇ ਸ਼ੁਰੂ ਹੋਏ ਅੰਦੋਲਨ ਨੂੰ ਲਗਭਗ ਇਕ ਮਹੀਨਾ ਹੋ ਗਿਆ ਹੈ | 20 ਜੁਲਾਈ ਨੂੰ ਦਿੱਲੀ ਪੁਲਿਸ ਵਲੋਂ ਵਹਿਸ਼ੀਆਨਾ ਲਾਠੀਚਾਰਜ ਅਤੇ ਮਰਨ ਵਰਤ ‘ਤੇ ਬੈਠੇ ਸੋਨਮ ਵਾਂਗਚੁਕ ਵਲੋਂ ਵੇਦਾਂਤਾ ਹਸਪਤਾਲ ਵਿਚ ਵੀ ਜਾਰੀ ਰੱਖੇ ਮਰਨ ਵਰਤ ਕਾਰਨ, ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਵਲੋਂ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ਦੇ ਨੇੜੇ ਦਿੱਤੇ ਗਏ ਧਰਨੇ ਨੂੰ ਪੁਲਿਸ ਵਲੋਂ ਜਬਰੀ ਉਠਾਉਣ ਅਤੇ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਲਗਾਤਾਰ ਠੱਪ ਰਹਿਣ ਕਾਰਨ ਕੌਮੀ ਪੱਧਰ ‘ਤੇ ਹਾਲਾਤ ਬੜੇ ਵਿਸਫੋਟਕ ਬਣ ਗਏ ਹਨ | ਚੇਤਨਾ ਮੰਚ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ, ਜਰਨਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਚੱਲ ਰਹੇ ਧਰਨੇ ਵਿਚ ਵੀ ਵੱਡੀ ਪੱਧਰ ‘ਤੇ ਵਿਦਿਆਰਥੀ ਤੇ ਹੋਰ ਲੋਕਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ | ਇਸ ਸਮੁੱਚੀ ਸਥਿਤੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੁਰੰਤ ਦਖ਼ਲ ਦੇਣ | ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲਿਆ ਜਾਣਾ ਚਾਹੀਦਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਬਰਨਾਲਾ ‘ਚ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਅਮਾਨਵੀ, ‘ਆਪ’ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਬੇਨਕਾਬ- ਧਾਲੀਵਾਲ ਅਗਲੀ ਖ਼ਬਰ ਸੰਤਾਂ ਦਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ- ਬਾਬਾ ਪਰਮੇਸ਼ਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।