07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਰੈਵੀਨਿਊ ਪਟਵਾਰ ਯੂਨੀਅਨ ਅੱਜ ਛੁੱਟੀ ’ਤੇ ਜਾਵੇਗੀ-ਪ੍ਰਧਾਨ ਸੁਖਜੀਤ ਸਿੰਘ

ਅਜੀਤ ਡੈਸਕ 24-07-2026
ਸੁਲਤਾਨਪੁਰ ਲੋਧੀ, 23 ਜੁਲਾਈ (ਥਿੰਦ)-ਬੀਤੇ ਦਿਨੀਂ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਜੁਆਇੰਟ ਸੈਕਟਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਦੀ ਸਹਿਮਤੀ ਨਾ ਬਣਨ ਤੋਂ ਬਾਅਦ ਯੂਨੀਅਨ ਨੇ ਸਮੁੱਚੇ ਪੰਜਾਬ ਵਿਚ ਸਮੂਹਿਕ ਛੁੱਟੀ ਤੇ ਜਾਣ ਦਾ ਫ਼ੈਸਲਾ ਕੀਤਾ ਸੀ | ਸੂਬਾ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੇ ਐਕਸ਼ਨ ਪ੍ਰਤੀ ਸੂਚਿਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਤਹਿਸੀਲਦਾਰ ਸੁਲਤਾਨਪੁਰ ਲੋਧੀ ਭੀਸ਼ਮ ਪਾਂਡੇ ਨੂੰ ਮੰਗ ਪੱਤਰ ਦਿੱਤਾ ਗਿਆ | ਤਹਿਸੀਲਦਾਰ ਭੀਸ਼ਮ ਪਾਂਡੇ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ |ਇਸ ਮੌਕੇ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਪ੍ਰਧਾਨ ਸੁਖਦੇਵ ਸਿੰਘ,ਜਨਰਲ ਸਕੱਤਰ ਰਾਜਨਬੀਰ ਅਟਵਾਲ ਅਤੇ ਪਟਵਾਰੀ ਸੁਨੀਲ ਗੋਂਡ ਨੇ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਾਉਣਾ , 17-7-2020 ਦੇ ਸੱਤਵੇਂ ਪੇ ਕਮਿਸ਼ਨ ਨੂੰ ਪੰਜਾਬ ਵਿਚ ਲਾਗੂ ਕਰਵਾਉਣ ਵਾਲੇ ਪੱਤਰ ਨੂੰ ਰੱਦ ਕਰਵਾਉਣਾ ਅਤੇ 1056 ਪੋਸਟਾਂ ਦੀ ਮੁੜ ਬਹਾਲੀ ਕਰਵਾਉਣ ਆਦਿ ਤੇ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਨਾ ਹੀ ਇਸ ਸਬੰਧੀ ਲਿਖਤੀ ਤੌਰ ਤੇ ਪੱਤਰ ਜਾਰੀ ਕੀਤਾ ਗਿਆ | ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਜਿਸ ਦੇ ਰੋਸ ਵਜੋਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਸਵੈਮਿਤਵਾ ਸਕੀਮ (ਲਾਲ ਲਕੀਰ) ਦਾ ਪੂਰਨ ਤੌਰ ਤੇ ਬਾਈਕਾਟ ਕਰਦੀ ਹੈ ਤੇ ਸੋਧ ਸੰਬੰਧੀ ਸਬੰਧੀ ਪਟਵਾਰੀਆਂ ਨੂੰ ਹਦਾਇਤ ਕਰਦੀ ਹੈ ਕਿ ਕੋਈ ਵੀ ਪਟਵਾਰੀ ਆਪਣੀ ਆਈਡੀ ਉੱਪਰ ਲੋਗਿਨ ਨਹੀਂ ਕਰੇਗਾ | ਇਸ ਮੌਕੇ ਪਟਵਾਰਖ਼ਾਨੇ ਮੁਕੰਮਲ ਤੌਰ ਤੇ ਬੰਦ ਰੱਖੇ ਜਾਣਗੇ | ਆਗੂਆਂ ਨੇ ਕਿਹਾ ਕਿ ਡੀ ਏ ਦੀਆਂ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵੀ ਸਰਕਾਰ ਦਿਲਚਸਪੀ ਨਹੀਂ ਦਿਖਾ ਰਹੀ ਹੈ | ਇਸ ਮੌਕੇ ਪਟਵਾਰੀ ਗੁਰਦੇਵ ਸਿੰਘ, ਬਾਦਲ ਸਿੰਘ ਕਾਲਾ ਸੰਘਿਆਂ, ਪਟਵਾਰੀ ਸੁਖਵਿੰਦਰ ਰਾਮ, ਲਵਪ੍ਰੀਤ ਸਿੰਘ ਭੱਟੀ, ਮਨਕੀਰਤ ਸਿੰਘ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਗਿੱਲ, ਪਟਵਾਰੀ ਗੁਰਭੇਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਰਨਵੀਰ ਸਿੰਘ ਨੇ 28 ਕਿੱਲੋ ਭਾਰ ਵਰਗ ਵਿਚ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਵਲੋਂ ਸਮੂਹਿਕ ਛੁੱਟੀ ’ਚ ਦੋ ਦਿਨ ਦੇ ਵਾਧੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।