07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀ ਅਗਵਾਈ ’ਚ ਮੁਲਾਜ਼ਮਾਂ ਨੇ ਦਿੱਤਾ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ

ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਰਜੀਤ ਕੋਮਲ)- ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਬਰਨਾਲਾ ਵਿਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਦੇ ਰੋਸ ਵਜੋਂ ਅੱਜ ਦੂਜੇ ਦਿਨ ਵੀ ਹੜਤਾਲ ਕਰਕੇ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਸਫ਼ਾਈ ਸੇਵਕਾਂ ‘ਤੇ ਤਸ਼ੱਦਦ ਕਰਨ ਵਾਲੇ ਬਰਨਾਲਾ ਦੇ ਡੀ.ਐਸ.ਪੀ. ਤੇ ਐਚ.ਐਚ.ਓ. ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਨਾਲ ਉਨ੍ਹਾਂ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ | ਧਰਨੇ ਨੂੰ ਸੰਬੋਧਨ ਕਰਦਿਆਂ ਗੋਪਾਲ ਥਾਪਰ ਪ੍ਰਧਾਨ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਬਰਨਾਲਾ ਪੁਲਿਸ ਵਲੋਂ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 166 ਨਗਰ ਨਿਗਮਾਂ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ 40 ਹਜ਼ਾਰ ਦੇ ਕਰੀਬ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਪਿੱਛੋਂ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਗਰ ਨਿਗਮਾਂ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਮਿਉਂਸੀਪਲ ਐਕਸ਼ਨ ਕਮੇਟੀ ਨਾਲ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਤੋਂ ਪਹਿਲਾਂ ਮੀਟਿੰਗਾਂ ਕੀਤੀਆਂ ਗਈਆਂ ਸਨ ਤੇ ਇਨ੍ਹਾਂ ਮੀਟਿੰਗਾਂ ਵਿਚ ਪੰਜਾਬ ਦੇ ਵਿੱਤ ਮੰਤਰੀ, ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਐਕਸ਼ਨ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵਿਚ ਪਿਛਲੇ 18-20 ਸਾਲ ਤੋਂ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ | ਗੋਪਾਲ ਥਾਪਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਰਨਾਲਾ ਦੇ ਡੀ.ਐਸ.ਪੀ. ਤੇ ਐਸ.ਐਚ.ਓ. ‘ਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਸਫ਼ਾਈ ਸੇਵਕ ਯੂਨੀਅਨ ਦੇ ਸਹਿਯੋਗ ਨਾਲ ਸੰਘਰਸ਼ ਹੋਰ ਤੇਜ਼ ਕਰੇਗੀ, ਜਿਸ ਤੋਂ ਨਿਕਲਣ ਵਾਲੇ ਸਿੱਟੇ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਬਰਨਾਲਾ ਦੇ ਡੀ.ਐਸ.ਪੀ. ਤੇ ਐਸ.ਐਚ.ਓ. ਬਰਖ਼ਾਸਤ ਕਰਨ ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਜਿੰਦਰ ਧਨੀਆਂ ਦੇ ਕਤਲ ਮਾਮਲੇ ’ਚ ਲੋੜੀਂਦੇ ਤਿੰਨ ਦੋਸ਼ੀ ਹਥਿਆਰਾਂ ਸਮੇਤ ਗਿ੍ਫ਼ਤਾਰf ਅਗਲੀ ਖ਼ਬਰ ਅਫ਼ਗਾਨਿਸਤਾਨ ’ਚ ਦੁਬਾਰਾ ਘਰੇਲੂ ਯੁੱਧ ਸ਼ੁਰੂ ਹੋਣ ਦੇ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।