07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਾਜਾਇਜ਼ ਅਸਲ੍ਹੇ ਸਮੇਤ ਸਕਾਰਪੀਓ ਕਾਰ ਸਵਾਰ ਤਿੰਨ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਰਜੀਤ ਸਿੰਘ ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਪਿਸਤੋਲ, ਇਕ ਕਮਾਂਡੋ ਦੀ ਵਰਦੀ ਤੇ ਇਕ ਏਅਰ ਪਿਸਟਲ ਸਮੇਤ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਲਖਬੀਰ ਸਿੰਘ ਨੇ ਰਾਤ ਦੇ ਸਮੇਂ ਜਾਂਚ ਦੌਰਾਨ ਨਵਾਂ ਪਿੰਡ ਗੇਟ ਵਾਲਾ, ਰੋਡ ‘ਤੇ ਜਾਂਦੇ ਹੋਏ ਰਸਤੇ ਵਿਚ ਫੱਤੂਢੀਂਗਾ ਵਲੋਂ ਆਉਂਦੀ ਇਕ ਸਕਾਰਪਿਓ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜੋ ਕਿ ਕਾਰ ਚਾਲਕ ਨੇ ਗੱਡੀ ਭਜਾਉਣ ਦਾ ਯਤਨ ਕੀਤਾ, ਜਿਸ ਨੂੰ ਪੁਲਿਸ ਕਰਮਚਾਰੀਆਂ ਨੇ ਗੱਡੀ ਅੱਗੇ ਲਗਾ ਕੇ ਕਾਬੂ ਕਰ ਲਿਆ | ਗੱਡੀ ਵਿਚ ਸਵਾਰ ਕਥਿਤ ਦੋਸ਼ੀ ਹਰਦੇਵ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ, ਹਰਬੀਰ ਕਲੇਰ ਵਾਸੀ ਜ਼ਿਲ੍ਹਾ ਜਲੰਧਰ ਤੇ ਲਵਿਸ਼ ਗਰਗ ਵਾਸੀ ਜ਼ਿਲ੍ਹਾ ਸੰਗਰੂਰ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਦੇ ਕਬਜੇ ਵਿਚੋਂ ਪੁਲਿਸ ਨੇ ਇਕ ਦੇਸੀ ਪਿਸਟਲ ਸਮੇਤ ਮੈਗਜ਼ੀਨ, ਇਕ ਏਅਰ ਪਿਸਟਲ, ਇਕ ਲਾਲ ਨੀਲੀ ਵੀ.ਆਈ.ਪੀ. ਲਾਈਟ ਤੇ ਇਕ ਪੰਜਾਬ ਪੁਲਿਸ ਕਮਾਂਡੋ ਦੀ ਵਰਦੀ ਬਰਾਮਦ ਕੀਤੀ ਗਈ | ਐਸ.ਐਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਮਾਨਯੋਗ ਅਦਾਲਤ ਨੇ ਇਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਗੱਡੀ ਵਿਚੋਂ ਵੀ.ਆਈ.ਪੀ. ਲਾਈਟ ਤੇ ਕਮਾਂਡੋ ਦੀ ਵਰਦੀ ਮਿਲਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ ਤੇ ਰਿਮਾਂਡ ਦੌਰਾਨ ਇਨ੍ਹਾਂ ਪਾਸੋਂ ਹੋਰ ਪੁੱਛਗਿਛ ਕੀਤੀ ਜਾਵੇਗੀ, ਜਿਸ ਤਹਿਤ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਚੰਗੇ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ, ਪਰ ਉਨ੍ਹਾਂ ਪਾਸੋਂ ਨਜਾਇਜ਼ ਅਸਲਾ ਤੇ ਪੁਲਿਸ ਦੀ ਵਰਦੀ ਆਦਿ ਮਿਲਣਾ ਕਈ ਤਰ੍ਹਾਂ ਦੇ ਸ਼ੱਕ ਪੈਦਾ ਕਰ ਰਿਹਾ ਹੈ | ਉਹ ਸਕਦਾ ਹੈ ਕਿ ਉਹ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਹੋਣ, ਪਰ ਸਮਾਂ ਰਹਿੰਦਿਆਂ ਹੀ ਏ.ਐਸ.ਆਈ. ਲਖਬੀਰ ਸਿੰਘ ਨੇ ਦੌਰਾਨ ਗਸ਼ਤ ਇਨ੍ਹਾਂ ਨੂੰ ਕਾਬੂ ਕਰ ਲਿਆ ਤੇ ਅਗਲੇਰੀ ਜਾਂਚ ਵੀ ਜਾਰੀ ਹੈ | ਇਸ ਮੌਕੇ ਐਸ.ਐਸ.ਪੀ. ਦੇ ਨਾਲ ਐਸ.ਪੀ.ਡੀ. ਹਰਿੰਦਰ ਸਿੰਘ ਗਿੱਲ, ਡੀ.ਐਸ.ਪੀ. ਸ਼ੀਤਲ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂc

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।