07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਜੀਤ ਡੈਸਕ 28-07-2026
ਫਗਵਾੜਾ, 27 ਜੁਲਾਈ (ਹਰਜੋਤ ਸਿੰਘ ਚਾਨਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਗਵਾੜਾ ਫੇਰੀ ਦੌਰਾਨ ਦੇ ਇਤਿਹਾਸਕ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਮੰਦਿਰ ਕੰਪਲੈਕਸ ਪਹੁੰਚਣ ‘ਤੇ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਅਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਆਸ਼ੂ ਸਾਂਪਲਾ ਅਤੇ ਸਮੂਹ ਪਤਵੰਤਿਆਂ ਦਾ ਸੁਆਗਤ ਕੀਤਾ ਗਿਆ | ਸੈਣੀ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਪਵਿੱਤਰ ਮੂਰਤੀ ਅੱਗੇ ਮੱਥਾ ਟੇਕ ਕੇ ਦੇਸ਼ ਤੇ ਸੂਬਿਆਂ ਦੀ ਸੁੱਖ-ਸਮਿ੍ੱਧੀ, ਚੰਗੀ ਸਿਹਤ, ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵਲੋਂ ਸਿਹਤ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਟਰੱਸਟ ਦਾ ਮੁੱਖ ਉਦੇਸ਼ ਮਿਆਰੀ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ | ਕਿਉਂਕਿ ਸਿਹਤ ਸੇਵਾਵਾਂ ਕਿਸੇ ਦਾ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਹਰ ਵਿਅਕਤੀ ਦਾ ਬੁਨਿਆਦੀ ਹੱਕ ਹਨ ਅਤੇ ਆਰਥਿਕ ਤੰਗੀ ਕਿਸੇ ਵੀ ਲੋੜਵੰਦ ਮਰੀਜ਼ ਦੇ ਇਲਾਜ ਵਿਚ ਰੁਕਾਵਟ ਨਹੀਂ ਬਣਨੀ ਚਾਹੀਦੀ | ਹਰਿਆਣਾ ਦੇ ਮੁੱਖ ਮੰਤਰੀ ਨੇ ਹਸਪਤਾਲ ਵਿਖੇ ਬਹੁਤ ਘੱਟ ਖ਼ਰਚੇ ‘ਤੇ ਦਿੱਤੀ ਜਾ ਰਹੀ ਡਾਇਲੈਸਿਸ ਸੇਵਾ, ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕੈਂਪ ਅਤੇ ਗੰਭੀਰ ਬਿਮਾਰੀਆਂ ਦੇ ਆਪ੍ਰੇਸ਼ਨ ਵਰਗੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਮੰਦਿਰ ਕਮੇਟੀ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ, ਵਿਜੇ ਧੀਮਾਨ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਗੁਰਮੁਖ ਸਿੰਘ ਨਾਮਧਾਰੀ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਅਸ਼ੋਕ ਧੀਮਾਨ, ਭੁਪਿੰਦਰ ਸਿੰਘ ਜੰਡੂ, ਸੁਖਦੇਵ ਸਿੰਘ ਚੱਗਰ, ਨਰਿੰਦਰ ਸਿੰਘ ਭੱਚੂ, ਮਨਜਿੰਦਰ ਸਿੰਘ ਸੀਹਰਾ, ਗੁਰਮੁਖ ਸਿੰਘ ਲਾਲ, ਆਰ.ਪੀ. ਸਿੰਘ, ਡਾ. ਅਵਿਨਾਸ਼ ਸਿੰਘ ਚੌਹਾਨ, ਵਿਕਰਮ ਰੂਪਰਾਏ ਸਮੇਤ ਟਰੱਸਟ ਅਤੇ ਮੰਦਿਰ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ਦੀ ਕੀਤੀ ਕੁੱਟਮਾਰ ਸੋਨੇ ਦੀ ਚੈਨ ਤੇ ਨਕਦੀ ਖੋਹ ਕੇ ਫ਼ਰਾਰ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਸਕਾਰਪੀਓ ਕਾਰ ਸਵਾਰ ਤਿੰਨ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।