07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਹੋਈ ਮੌਤ

ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਨਜੋਤ ਸਿੰਘ ਵਾਲੀਆ)-ਅੰਮਿ੍ਤਸਰ ਚੁੰਗੀ ਵਿਖੇ ਗੰਦੇ ਨਾਲੇ ਨੇੜਿਓ ਇਕ 30 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਦੀ ਲਾਸ਼ ਗੰਦੇ ਨਾਲੇ ਨੇੜੇ ਪਈ ਹੈ, ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ, ਜਿਸ ਦੀ ਪਹਿਚਾਣ ਰਿੰਕੂ ਪੁੱਤਰ ਕੇਵਲ ਸਿੰਘ ਵਾਸੀ ਤੱਲਾ ਜ਼ਿਲ੍ਹਾ ਹੁਸ਼ਿਆਰ ਹਾਲ ਵਾਸੀ ਵਰਿਆਣਾ ਕਲੋਨੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਦੀ ਪਤਨੀ ਹਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 24 ਜੁਲਾਈ ਨੂੰ ਆਪਣੇ ਰਿਸ਼ਤੇਦਾਰ ਸੁਰਿੰਦਰ ਉਰਫ਼ ਛਿੰਦਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਧਰੇ ਗਿਆ ਸੀ ਅਤੇ ਸੁਰਿੰਦਰ ਆਪਣੇ ਘਰ ਵਾਪਸ ਆ ਗਿਆ, ਪਰ ਉਸ ਦਾ ਪਤੀ ਘਰ ਵਾਪਸ ਨਹੀਂ ਆਇਆ | ਇਸ ਸਬੰਧੀ ਸੁਰਿੰਦਰ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਰਿੰਕੂ ਨਸ਼ੀਲੇ ਪਦਾਰਥ ਦਾ ਜ਼ਿਆਦਾ ਸੇਵਨ ਕਰਨ ਕਾਰਨ ਬੇਹੋਸ਼ ਹੋ ਗਿਆ, ਜਿਸ ਨੂੰ ਉਹ ਕਪੂਰਥਲਾ ਦੇ ਗੰਦੇ ਨਾਲੇ ਨਜ਼ਦੀਕ ਬੇਹੋਸ਼ੀ ਦੀ ਹਾਲਤ ਵਿਚ ਛੱਡ ਕੇ ਆ ਗਿਆ ਸੀ, ਜਦੋਂ ਉਨ੍ਹਾਂ ਨੇ ਮੌਕੇ ‘ਤੇ ਆ ਕੇ ਦੇਖਿਆ ਤਾਂ ਰਿੰਕੂ ਦੀ ਮੌਤ ਹੋ ਚੁੱਕੀ ਸੀ | ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਸੁਰਿੰਦਰ ਉਰਫ਼ ਛਿੰਦਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਭਗਵਾਨ ਵਾਲਮੀਕ ਸੰਘਰਸ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਵਿਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।