06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼ਹੀਦ ਐਸ.ਪੀ. ਬਲਜੀਤ ਸਿੰਘ ਦੀ ਬਰਸੀ ਦੇ ਸੰਬੰਧ ’ਚ ਸਟੇਟ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਸਮਾਗਮ

ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਵਿ.ਪ੍ਰ.)- ਦੀਨਾਨਗਰ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਐਸ.ਪੀ. ਬਲਜੀਤ ਸਿੰਘ ਦੀ 11ਵੀਂ ਬਰਸੀ ਦੇ ਸਬੰਧ ਵਿਚ ਉਨ੍ਹਾਂ ਦੇ ਸਪੁੱਤਰ ਮਨਿੰਦਰਪਾਲ ਸਿੰਘ ਐਸ.ਪੀ. ਗੁਰਦਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਸਾਬਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਤੇ ਹੋਰ ਆਗੂਆਂ ਨੇ ਦੇਸ਼ ਦੀ ਏਕਤਾ ਤੇ ਆਖੰਡਤਾ ਦੀ ਰਾਖੀ ਲਈ ਗੁਰਦਾਸਪੁਰ ਵਿਚ ਪਾਕਿਸਤਾਨੀ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਐਸ.ਪੀ. ਬਲਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨੇ ਐਸ.ਪੀ. ਮਨਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਉਪਿੰਦਰ ਸਿੰਘ ਬੱਗਾ, ਉੱਘੇ ਗਾਇਕ ਦਲਵਿੰਦਰ ਦਿਆਲਪੁਰੀ, ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਡੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਤੋਂ ਪਹਿਲਾਂ ਸ਼ਹੀਦ ਬਲਜੀਤ ਸਿੰਘ ਚੌਂਕ ਵਿਚ ਉਨ੍ਹਾਂ ਦੇ ਬੁੱਤ ‘ਤੇ ਫ਼ੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
ਪਿਛਲੀ ਖ਼ਬਰ ਪਿ੍ੰ: ਗੁਰਮੀਤ ਪਲਾਹੀ ਨੂੰ ‘ਸਾਹਿਤ ਸਦਭਾਵਨਾ ਪੁਰਸਕਾਰ ’ਤੇ ਡਾ. ਤਿਰਲੋਕ ਸਿੰਘ ਆਨੰਦ ਨੂੰ ‘ਫੈਲੋਸ਼ਿਪ’ ਦਿੱਤੀ ਜਾਵੇਗੀ-... ਅਗਲੀ ਖ਼ਬਰ ਭਗਵਾਨ ਵਾਲਮੀਕ ਸੰਘਰਸ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਵਿਚ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।