05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਿਸਾਨਾਂ ’ਤੇ ਦੋਹਰੀ ਮਾਰ: ਪੰਜਾਬ ਸਰਕਾਰ ਬਿਜਲੀ ਦੇਣ ਵਿਚ ਨਾਕਾਮ, ਕੇਂਦਰ ਸਰਕਾਰ ਖਾਦ ਮੁਹੱਈਆ ਕਰਵਾਉਣ ਵਿਚ ਅਸਫ਼ਲ- ਧਾਲੀਵਾਲ

ਅਜੀਤ ਡੈਸਕ 28-07-2026
ਫਗਵਾੜਾ, 27 ਜੁਲਾਈ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੂਬੇ ਦੇ ਕਿਸਾਨਾਂ ਦੀ ਵਿਗੜ ਰਹੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵੇਲੇ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਦੋਹਰੀ ਮਾਰ ਝੱਲਣ ਲਈ ਮਜਬੂਰ ਹਨ | ਇੱਕ ਪਾਸੇ ਪੰਜਾਬ ਸਰਕਾਰ ਆਪਣੇ ਆਪ ਨੂੰ ਬਿਜਲੀ ਸਰਪਲੱਸ ਸਟੇਟ ਦੱਸ ਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਨਿਰਧਾਰਿਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਨਹੀਂ ਕਰਵਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਲਾਪਰਵਾਹੀ ਦਾ ਸਭ ਤੋਂ ਵੱਡਾ ਨੁਕਸਾਨ ਦੇਸ਼ ਦੇ ਅੰਨਦਾਤਾ ਨੂੰ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਕਾਸ਼ਤ ਦੇ ਇਸ ਅਹਿਮ ਸਮੇਂ ਦੌਰਾਨ ਕਿਸਾਨਾਂ ਨੂੰ ਘੰਟਿਆਂ ਬਿਜਲੀ ਦੀ ਉਡੀਕ ਕਰਨੀ ਪੈ ਰਹੀ ਹੈ | ਅਨਿਯਮਿਤ ਬਿਜਲੀ ਸਪਲਾਈ ਕਾਰਨ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਫ਼ਸਲ ਦੇ ਉਤਪਾਦਨ ‘ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਵੱਧ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਹੈ ਤੇ ਇਸ ਦਾ ਖ਼ਮਿਆਜ਼ਾ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਯੂਰੀਆ ਤੇ ਹੋਰ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਵਿਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਕਈ ਥਾਵਾਂ ‘ਤੇ ਕਿਸਾਨਾਂ ਨੂੰ ਖਾਦ ਲਈ ਲੰਬੀਆਂ ਲਾਈਨਾਂ ‘ਚ ਖੜ੍ਹਾ ਹੋਣਾ ਪੈ ਰਿਹਾ ਹੈ, ਜਦਕਿ ਕਈ ਥਾਵਾਂ ‘ਤੇ ਲੋੜ ਅਨੁਸਾਰ ਖਾਦ ਉਪਲਬਧ ਹੀ ਨਹੀਂ ਹੈ | ਇਸ ਕਾਰਨ ਕਿਸਾਨਾਂ ਵਿਚ ਭਾਰੀ ਚਿੰਤਾ ਅਤੇ ਨਾਰਾਜ਼ਗੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਨਿਰਧਾਰਿਤ ਸਮੇਂ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਦਕਿ ਕੇਂਦਰ ਸਰਕਾਰ ਤੋਂ ਤੁਰੰਤ ਯੂਰੀਆ ਅਤੇ ਹੋਰ ਲੋੜੀਂਦੀਆਂ ਖਾਦਾਂ ਉਪਲਬਧਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦਾ ਸਿੱਧਾ ਅਸਰ ਝੋਨੇ ਦੇ ਉਤਪਾਦਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ‘ਤੇ ਪਵੇਗਾ |
ਪਿਛਲੀ ਖ਼ਬਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਦੇ ਕਰਮਚਾਰੀ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਅਗਲੀ ਖ਼ਬਰ ਨਿਰਮਲ ਕੁਟੀਆ ਬੂੜੇਵਾਲ ਵਿਖੇ ਬਾਬਾ ਅਮਰਦਾਸ ਦੀ ਬਰਸੀ ਬਣਾਈ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।