02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿਸਤੌਲ ਦੀ ਨੋਕ ’ਤੇ ਵਿਦਿਆਰਥੀ ਤੋਂ ਮੋਟਰਸਾਈਕਲ ਲੁੱਟਿਆ

ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ-ਜਲੰਧਰ ਕੌਮੀ ਮਾਰਗ ‘ਤੇ ਦੇਰ ਰਾਤ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲਵਲੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਤੋਂ ਪਿਸਤੌਲ ਦੀ ਨੋਕ ‘ਤੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਪੀੜਤ ਸ਼ਸ਼ੀ ਕੁਮਾਰ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਲੈਣ ਲਈ ਲਵਲੀ ਤੋਂ ਫਗਵਾੜਾ ਰੇਲਵੇ ਸਟੇਸ਼ਨ ਵੱਲ ਨੂੰ ਜਾ ਰਿਹਾ ਸੀ | ਇਸ ਦੌਰਾਨ ਰਸਤੇ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ | ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਚੱਲਦੇ ਮੋਟਰਸਾਈਕਲ ਤੋਂ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਸੜਕ ‘ਤੇ ਡਿੱਗ ਪਿਆ | ਇਸ ਤੋਂ ਬਾਅਦ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ | ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ | ਉਨ੍ਹਾਂ ਕਿਹਾ ਕਿ ਘਟਨਾ ਸਥਾਨ ਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲੀਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ |

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ-ਜ... ਅਗਲੀ ਖ਼ਬਰ ਐਸ.ਆਈ.ਆਰ. ਦੌਰਾਨ ਰੈਸ਼ਨਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 791 ਤੋਂ ਵੱਧ 805 ਹੋਈ-ਅਕਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।