ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਖਲਵਾੜਾ, 1 ਅਗਸਤ (ਮਨਦੀਪ ਸਿੰਘ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ-2 ਵਿਖੇ ਸ਼ਹੀਦ ਊਧਮ ਸਿੰਘ ਦਾ 87ਵਾਂ ਸ਼ਹਾਦਤ ਦਿਹਾੜੇ ਤੇ ਸਕੂਲ ਦੇ ਅਧਿਆਪਕਾ ਵਿਦਿਆਰਥੀਆਂ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਸ਼ਰਧਾ ਦੇ ਫ਼ੁਲ ਅਰਪਿਤ ਕੀਤੇ ਗਏ | ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਬਲਜੀਤ ਕੌਰ ਅਤੇ ਗ੍ਰਾਮ ਪੰਚਾਇਤ ਚੱਕ ਹਕੀਮ ਦੇ ਸਰਪੰਚ ਵਰੁਣ ਬੰਗੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਦੀ ਧਰਤੀ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਯੋਧਿਆਂ ਨੂੰ ਜਨਮ ਦਿੱਤਾ | ਜਿਨ੍ਹਾਂ ਆਪਣੀ ਜ਼ਿੰਦਗੀ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨ ਕਰ ਦਿੱਤੀ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ, ਸੁਰਿੰਦਰ ਰਾਮ, ਕਮਲਦੀਪ ਸੈਣੀ, ਪੰਚਾਇਤ ਮੈਂਬਰ ਪਰਮਜੀਤ ਅਤੇ ਵਿਦਿਆਰਥੀਆਂ ਹਾਜ਼ਰ ਸਨ |
ਅਜੀਤ ਡੈਸਕ
02-08-2026