02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸੁਭਾਨਪੁਰ, 1 ਅਗਸਤ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਪੂਰਨਮਾਸ਼ੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤਪ ਅਸਥਾਨ ਦੀ ਰਹਿਨੁਮਾਈ ਹੇਠ ਬਹੁਤ ਪਿਆਰ ਸਤਿਕਾਰ ਨਾਲ ਕਰਵਾਇਆ ਗਿਆ | ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕਾਂ ਨੇ ਗੁਰੂ ਕੀਰਤੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਪ੍ਰੇਮਜੀਤ ਸਿੰਘ ਨੇ ਸੰਗਤਾਂ ਨੂੰ ਤਪ ਅਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ ਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਲ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਬਾਬਾ ਕਰਨਜੀਤ ਸਿੰਘ ਬੇਦੀ, ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ, ਸੱਚਪ੍ਰੀਤ ਸਿੰਘ, ਹਰਵਿੰਦਰ ਸਿੰਘ ਮਹਿੰਦਰ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ |

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਬੇਗੋਵਾਲ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ ਦੋਸ਼ੀ ਖ਼ਿਲਾਫ਼ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕੱਦਮੇ-ਐਸ.ਪੀ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਕਪੂਰਥਲਾ ਸਹੋਦਿਆ ਇੰਟਰ-ਸਕੂਲ ਜੀ.ਕੇ. ਕੁਇਜ਼ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।