02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜਸਪ੍ਰੀਤ ਸਿੰਘ ਗੁਰਾਇਆ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨਾਲ ਕੀਤੀ ਮੁਲਾਕਾਤ

ਨਡਾਲਾ, 1 ਅਗਸਤ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਹਲਕਾ ਭੁਲੱਥ ਅਤੇ ਸਮੁੱਚੇ ਜ਼ਿਲ੍ਹੇ ਦੇ ਵਿਕਾਸ, ਨੌਜਵਾਨਾਂ ਨਾਲ ਸਬੰਧਿਤ ਮੁੱਦਿਆਂ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਨਾਲ ਜੁੜੇ ਹੋਰ ਅਹਿਮ ਵਿਸ਼ਿਆਂ ‘ਤੇ ਸਾਰਥਿਕ ਚਰਚਾ ਕੀਤੀ ਗਈ |ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੇਵਾ ਲਈ ਉਹ ਹਮੇਸ਼ਾ ਵਚਨਬੱਧ ਹਨ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਜਾਰੀ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਹਿਤਾਂ ਨੂੰ ਪਹਿਲ ਦੇ ਆਧਾਰ ‘ਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਗੁਰਾਇਆ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ |ਇਸ ਮੌਕੇ ਸਰਬਜੀਤ ਸਿੰਘ ਲੁਬਾਣਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਬਲਵਿੰਦਰ ਸਿੰਘ ਬਿੱਟੂ ਖੱਖ, ਜਸਵਿੰਦਰ ਸਿੰਘ ਨੂਰਪੁਰ ਅਤੇ ਹੋਰ ਆਗੂ ਵੀ ਹਾਜ਼ਰ ਸਨ |

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਲਿਆ ਅਗਲੀ ਖ਼ਬਰ ਬੇਗੋਵਾਲ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ ਦੋਸ਼ੀ ਖ਼ਿਲਾਫ਼ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕੱਦਮੇ-ਐਸ.ਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।