03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਾਸਕਿਟਬਾਲ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਨੇ ਸਕੂਲ ਖੇਡਾਂ ਵਿਚ ਲਹਿਰਾਇਆ ਜਿੱਤ ਦਾ ਪਰਚਮ ਅੰਡਰ-19 ਲੜਕੀਆਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ

ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਜ਼ੋਨਲ ਬਲਾਕ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਬਾਸਕਿਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-19 ਲੜਕੀਆਂ ਦੀ ਬਾਸਕਿਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ | ਇਸ ਤੋਂ ਇਲਾਵਾ ਸਕੂਲ ਦੀ ਅੰਡਰ-14 ਲੜਕਿਆਂ ਦੀ ਬਾਸਕਿਟਬਾਲ ਟੀਮ ਅਤੇ ਅੰਡਰ-19 ਲੜਕਿਆਂ ਦੀ ਬਾਸਕਿਟਬਾਲ ਟੀਮ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਚਾਂਦੀ ਦੇ ਤਗਮੇ ਜਿੱਤੇ | ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਅੰਡਰ-19 ਲੜਕੀਆਂ, ਅੰਡਰ-14 ਲੜਕੇ ਤੇ ਅੰਡਰ-19 ਲੜਕਿਆਂ ਦੀਆਂ ਤਿੰਨੇ ਬਾਸਕਿਟਬਾਲ ਟੀਮਾਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਲਈ ਕੁਆਲੀਫ਼ਾਈ ਕਰ ਗਈਆਂ ਹਨ | ਇਸ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ ਦੇ ਨਾਲ-ਨਾਲ ਸਕੂਲ ਦੀ ਬਾਸਕਿਟਬਾਲ ਕੋਚ ਸ਼੍ਰੀ ਕੁਮਾਰੀ ਅਨੂੰ, ਸਪੋਰਟਸ ਇੰਚਾਰਜ ਗੁਰਵਿੰਦਰ ਕੌਰ ਬਲ, ਸੋਢੀ ਰਾਮ ਅਤੇ ਓਾਕਾਰ ਸਿੰਘ ਦੀ ਮਿਹਨਤ, ਸਮਰਪਣ ਅਤੇ ਉੱਚ ਪੱਧਰੀ ਸਿਖਲਾਈ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਇਸ ਮੁਕਾਬਲੇ ਲਈ ਤਿਆਰ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਸ਼ਿੰਦਰਪਾਲ ਸਿੰਘ ਜੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ਦੀ ਇਸ ਉਪਲਬਧੀ ‘ਤੇ ਮਾਣ ਹੈ ਅਤੇ ਪੂਰਾ ਵਿਸ਼ਵਾਸ ਹੈ ਕਿ ਸਾਡੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਹੋਰ ਰੌਸ਼ਨ ਕ ਰਨਗੇ | ਸਕੂਲ ਦੇ ਐਮ ਡੀ ਅਰਸ਼ਦੀਪ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਸਭਰਵਾਲ ਨੇ ਵੀ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਉੱਚ ਪੱਧਰੀ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ |

ਅਜੀਤ ਡੈਸਕ 03-08-2026

ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਯੂਥ ਕਾਂਗਰਸ ਨੇ ਵਿੱਢੀ ਮੁਹਿੰਮ, ਸੁਲਤਾਨਪੁਰ ਲੋਧੀ ’ਚ ਅਹੁਦੇਦਾਰਾਂ ਦੀ ਅਹਿਮ ਬੈਠਕ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਨੇ ਕੱਢੀ ਕਲਸ਼ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।