03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰੇਲ ਕੋਚ ਫ਼ੈਕਟਰੀ ਵਿਖੇ ਗੇਟ ਨੰਬਰ ਤਿੰਨ ਤੇ ਵਿਨੋਦ ਕਰਿਆਨਾ ਸਟੋਰ ਤੋਂ ਨਕਦੀ, ਕਰਿਆਨਾ ਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਥਿ੍ਫਟ ਐਂਡ ਕਰੈਡਿਟ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਕੇ ਆਰ.ਸੀ.ਐਫ. ਵਿਖੇ ਚੋਣ ਪ੍ਰਚਾਰ ਜਾਰੀ

ਕਪੂਰਥਲਾ, 2 ਅਗਸਤ (ਸਡਾਨਾ)-ਆਰ. ਸੀ.

ਰੇਲ ਕੋਚ ਫ਼ੈਕਟਰੀ ਵਿਖੇ ਵਿਨੋਦ ਕਰਿਆਨਾ ਸਟੋਰ ਤੇ ਹੋਈ ਚੋਰੀ ਦੀ ਮੂੰਹ ਬੋਲਦੀ ਤਸਵੀਰ | ਤਸਵੀਰ: ਸੋਢੀ 03-08-2026
ਕਪੂਰਥਲਾ, 2 ਅਗਸਤ (ਸਡਾਨਾ)-ਆਰ.ਸੀ.ਐਫ. ਇੰਪਲਾਈਜ਼ ਥਿ੍ਫਟ ਅਤੇ ਕਰੈਡਿਟ ਸੁਸਾਇਟੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਤਿਆਰੀਆਂ ਜ਼ੋਰਾਂ ‘ਤੇ ਹਨ | ਇਸ ਚੋਣ ਵਿਚ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵੱਲੋਂ ਆਪਣੇ 5 ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ, ਜਿਨ੍ਹਾਂ ਵਿਚ ਅਵਤਾਰ ਸਿੰਘ, ਜਗਦੀਪ ਸਿੰਘ, ਕੁਲਜੀਤ ਕੌਰ, ਗੁਰਿੰਦਰ ਸਿੰਘ ਅਤੇ ਅਰਵਿੰਦ ਕੁਮਾਰ ਸ਼ਾਹ ਸ਼ਾਮਲ ਹਨ, ਜਿਨ੍ਹਾਂ ਵਿਚੋਂ ਜਗਦੀਪ ਸਿੰਘ, ਅਵਤਾਰ ਸਿੰਘ ਅਤੇ ਅਰਵਿੰਦ ਸ਼ਾਹ ਪਹਿਲਾਂ ਵੀ ਪੰਜ ਸਾਲਾਂ ਤੱਕ ਸੁਸਾਇਟੀ ਦੇ ਬੋਰਡ ਆਫ਼ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਤੇ ਉਨ੍ਹਾਂ ਦਾ ਪਿਛਲਾ ਕਾਰਜਕਾਲ ਵੀ ਵਧੀਆ ਰਿਹਾ | ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਲੰਮੇ ਸਮੇਂ ਤੋਂ ਕਰਮਚਾਰੀਆਂ ਦੀਆਂ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ ਤੇ ਯੂਨੀਅਨ ਦੀ ਅਗਵਾਈ ਹੇਠ ਪਿਛਲੇ 25 ਸਾਲਾਂ ਤੋਂ ਥਿ੍ਫਟ ਅਤੇ ਕਰੈਡਿਟ ਸੁਸਾਇਟੀ ਦਾ ਕੰਮ ਪਾਰਦਰਸ਼ਤਾ ਨਾਲ ਚਲਾਇਆ ਜਾ ਰਿਹਾ ਹੈ | ਦੂਸਰੇ ਪਾਸੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਤੇ ਨੈਸ਼ਨਲ ਫੈਡਰੇਸ਼ਨ ਆਫ਼ ਇੰਡੀਅਨ ਰੇਲਵੇ ਸਾਂਝਾ ਪੈਨਲ ਬਣਾ ਕੇ ਇਹ ਚੋਣ ਲੜ ਰਹੇ ਹਨ | ਅਰਵਿੰਦ ਕੁਮਾਰ ਸ਼ਾਹ ਨੇ ਦੱਸਿਆ ਕਿ 7 ਅਗਸਤ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵਰਕਰ ਕਲੱਬ ਵਿਖੇ ਵੋਟਾਂ ਪਾਉਣ ਦਾ ਕੰਮ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕਸਬਾ ਭੁਲੱਥ ਦੇ ਹਰ ਕੋਨੇ ’ਚ ਦਿਖ ਰਹੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਰੀਬ ਦੋ ਦਰਜਨ ਪ੍ਰਵਾਸੀ ਪਰਿਵਾਰ ਭਾਜਪਾ ਛੱਡ ਕੇ ਭਾਜਪਾ ’ਚ ਸ਼ਾਮਿਲ ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।