03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕਸਬਾ ਭੁਲੱਥ ਦੇ ਹਰ ਕੋਨੇ ’ਚ ਦਿਖ ਰਹੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 2 ਅਗਸਤ (ਨਰੇਸ਼ ਹੈਪੀ)-ਜੱਟ ਸਭਾ ਵੈੱਲਫੇਅਰ ਸੋਸਾਇਟੀ, ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬੇਬੇ ਨਾਨਕੀ ਵਿਖੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਨੇ ਬਰਨਾਲਾ ਵਿਖੇ ਨੀਟ ਪੇਪਰ ਲੀਕ ਮਾਮਲੇ ਸਬੰਧੀ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ‘ਤੇ ਬਲ ਪ੍ਰਯੋਗ ਕਰਨਾ ਨਿੰਦਣਯੋਗ ਹੈ | ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਜੱਟ ਸਭਾ ਦੇ ਪੈ੍ਸ ਸਕੱਤਰ ਸਾਹਿਬ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਵਿਚ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇ ਪੰਜਾਬੀਆਂ ਨੂੰ ਕੁੱਝ ਹੋਰ ਸੂਬਿਆਂ ਵਿਚ ਜਾਇਦਾਦ ਖ਼ਰੀਦਣ ਜਾਂ ਮਲਕੀਅਤ ਦੇ ਹੱਕਾਂ ਵਿਚ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਮੁੱਦੇ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸੰਤੁਲਿਤ ਅਤੇ ਸਮਾਨ ਨੀਤੀ ਅਪਣਾਉਣੀ ਚਾਹੀਦੀ ਹੈ | ਸਭਾ ਦੇ ਸਕੱਤਰ ਅਜੀਤ ਸਿੰਘ ਔਜਲਾ ਨੇ ਪਿੰਡ ਭਾਣੋ ਲੰਗਾ, ਸ਼ਾਲਾਪੁਰ ਬੇਟ, ਕੋਟਲਾ ਮੁਹੱਬਲੀਪੁਰ, ਅਮਰਜੀਤਪੁਰ ਅਤੇ ਗਿੱਲਾਂ ਰਾਹੀਂ ਕਾਲੀ ਵੇਈ ਵਿਚ ਮਿਲਣ ਵਾਲੀ ਡਰੇਨ ਦੀ ਲੰਬੇ ਸਮੇਂ ਤੋਂ ਸਫ਼ਾਈ ਨਾ ਹੋਣ ਦਾ ਮੁੱਦਾ ਉਠਾਇਆ| ਪਿ੍ੰਸੀਪਲ ਸੁਖਦੇਵ ਸਿੰਘ ਸੰਧੂ ਨੇ ਕਿਹਾ ਕਿ ਜੱਟ ਭਾਈਚਾਰਾ ਲੰਬੇ ਸਮੇਂ ਤੋਂ ਆਰਥਿਕ ਆਧਾਰ ‘ਤੇ ਰਾਖਵਾਂਕਰਨ ਦੀ ਮੰਗ ਕਰਦਾ ਆ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਾਖਵਾਂਕਰਨ ਦੀ ਨੀਤੀ ਵਿਚ ਆਰਥਿਕ ਮਾਪਦੰਡ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਹਰ ਲੋੜਵੰਦ ਨੂੰ ਇਸ ਦਾ ਲਾਭ ਮਿਲ ਸਕੇ | ਮੀਟਿੰਗ ਵਿਚ ਪ੍ਰਧਾਨ ਮਹਿੰਦਰ ਸਿੰਘ, ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ, ਸਕੱਤਰ ਅਜੀਤ ਸਿੰਘ ਔਜਲਾ, ਪੈੱ੍ਰਸ ਸਕੱਤਰ ਸਾਹਿਬ ਸਿੰਘ ਭੁੱਲਰ, ਪਿ੍ੰਸੀਪਲ ਸੁਖਦੇਵ ਸਿੰਘ ਸੰਧੂ, ਹਜ਼ਾਰਾ ਸਿੰਘ, ਬਲਵਿੰਦਰ ਸਿੰਘ ਬੰਬ, ਕੁੰਦਨ ਸਿੰਘ, ਬਾਲੂ ਬਹਾਦਰ, ਸਿੰਦਰ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ ਮੰਡ, ਸਰੂਪ ਸਿੰਘ ਆਲੀ, ਮੇਜਰ ਸਿੰਘ ਆਹਲੀ ਖੁਰਦ, ਹਰਬੰਸ ਸਿੰਘ ਵੜੈਚ, ਹਰਪ੍ਰੀਤ ਪਾਲ ਸਿੰਘ ਵਿਰਕ, ਕੁਲਦੀਪ ਸਿੰਘ ਸਾਂਗਰਾ, ਦਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਵਿਜੈ ਕੁਮਾਰ, ਸੁਖਜਿੰਦਰ ਸਿੰਘ ਕਬੀਰਪੁਰ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ |

ਜੱਟ ਸਭਾ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਰਪ੍ਰਸਤ ਸੰਤੋਖ ਸਿੰਘ ਭਾਗੋ ਰਾਈਆਂ ਸੰਬੋਧਨ ਕਰਦੇ ਹੋਏ | ਨਾਲ ਪ੍ਰਧਾਨ ਮਹਿੰਦਰ ਸਿੰਘ ਅਤੇ ਹੋਰ | ਤਸਵੀਰ: ਲਾਡੀ ਸਟੂਡੀਓ 03-08-2026

ਪਿਛਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਦੇ ਮਾਮਲੇ ’ਚ ਜਲਦ ਕੀਤਾ ਜਾਵੇਗਾ ਸੰਘਰਸ਼- ਰਾਏ ਅਗਲੀ ਖ਼ਬਰ ਰੇਲ ਕੋਚ ਫ਼ੈਕਟਰੀ ਵਿਖੇ ਗੇਟ ਨੰਬਰ ਤਿੰਨ ਤੇ ਵਿਨੋਦ ਕਰਿਆਨਾ ਸਟੋਰ ਤੋਂ ਨਕਦੀ, ਕਰਿਆਨਾ ਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।