03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ

ਭੁਲੱਥ, 2 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਜੋ ਕਿ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਹੁਣ ਵੀ ਉਹ ਖੱਸਣ ਰੋਡ ’ਤੇ ਸਰਕਾਰੀ ਟਿਊਬ ਵੈਲ ਨਜ਼ਦੀਕ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਮੁਖ਼ਬਰ ਤੋਂ ਮਿਲੀ ਇਤਲਾਹ ਮੁਤਾਬਿਕ ਪੁਲਿਸ ਪਾਰਟੀ ਨੇ ਉਸੇ ਜਗ੍ਹਾ ਤੇ ਰੇਡ ਕੀਤੀ ਤਾਂ ਉੱਥੇ ਇੱਕ ਵਿਅਕਤੀ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੁੱਟ ਕੇ ਤੇਜ਼ ਕਦਮੀ ਚੱਲਣ ਲੱਗਾ | ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਨੀਲ ਉਰਫ਼ ਬੋਨੀ ਪੁੱਤਰ ਕਾਲਾ ਮਹੱਲਾ ਬੇਦੀ ਨਗਰ ਖੱਸਣ ਰੋਡ ਭੁਲੱਥ ਦੱਸਿਆ | ਉਸ ਵੱਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੇ ਕਾਰਵਾਈ ਕਰਦੇ ਹੋਏ ਭੁਲੱਥ ਪੁਲਿਸ ਵੱਲੋਂ ਉਕਤ ਵਿਅਕਤੀ ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਹੈਰੋਇਨ ਸਮੇਤ ਕਾਬੂ ਕੀਤਾ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ | ਤਸਵੀਰ: ਮਨਜੀਤ ਸਟੂਡੀਓ 03-08-2026

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ ਵਿਖੇ ਨਵੋਦਿਆ ਦਾਖਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਜਾਰੀ ਅਗਲੀ ਖ਼ਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਤਰਜ਼ ’ਤੇ ਦੂਸਰੇ ਲੀਡਰ ਵੀ ਆਪਣੀ ਸਕਿਉਰਿਟੀ ਵਾਪਸ ਕਰਨ-ਵਿਰਕ, ਬੱਬੂ ਖੈੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।