03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ -ਇੰਜ. ਸਵਰਨ ਸਿੰਘ

ਸੁਲਤਾਨਪੁਰ ਲੋਧੀ, 2 ਅਗਸਤ (ਪ. ਪ.

ਭਗਵਾਨ ਵਾਲਮੀਕਿ ਕੇਂਦਰੀ ਮੰਦਿਰ ਮੁਹੱਲਾ ਸ਼ਹਿਰੀਆਂ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਾਲਮੀਕ ਨੌਜਵਾਨ ਸਭਾ ਦੇ ਪ੍ਰਧਾਨ ਕੌਂਸਲਰ ਕੋਮਲ ਸਹੋਤਾ | ਤਸਵੀਰ ਵਿਚ ਜੀਆ ਲਾਲ ਨਾਹਰ, ਰਾਜੂ ਅਟਵਾਲ ਤੇ ਹੋਰ | ਤਸਵੀਰ. ਤਿਲਕਰਾਜ ਇੰਜੀਨੀਅਰ ਸਵਰਨ ਸਿੰਘ ਅਤੇ ਗੁਰਪ੍ਰੀਤ ਕੌਰ ਰੂਹੀ| 03-08-2026
ਸੁਲਤਾਨਪੁਰ ਲੋਧੀ, 2 ਅਗਸਤ (ਪ.ਪ. ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਪੰਜਾਬ ਵਿਚ ਵਿਕਾਸ ਕਾਰਜ ਹੋਏ ਹਨ ਜਿਸ ਦੀ ਗਵਾਹੀ ਸੂਬੇ ਦੇ ਲੋਕ ਹੁਣ ਭਰ ਰਹੇ ਹਨ |ਪੰਜਾਬ ਦੀ ਸੱਤਾ ਵਿਚ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਲੁੱਟਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀਨੀਅਰ ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਸੰਜਮ ਸੂਝ ਬੂਝ ਅਤੇ ਦੂਰ ਅੰਦੇਸ਼ੀ ਸੋਚ ਵਾਲੇ ਆਗੂ ਹਨ ਜਿਨ੍ਹਾਂ ਨੇ ਹਮੇਸ਼ਾਂ ਪੰਥ ਦੀ ਚੜ੍ਹਦੀ ਕਲਾ ਵਾਸਤੇ ਪੰਜਾਬ ,ਪੰਜਾਬੀਅਤ ਭਾਈਚਾਰੇ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਦੁਬਾਰਾ ਵਿਕਾਸ ਦੀ ਪਟੜੀ ’ਤੇ ਲਿਆਉਣ ਲਈ ਪੰਜਾਬ ਦੀ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਵੱਡੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰ ਸਕਦੇ ਹਨ ਜਿਨ੍ਹਾਂ ਦੇ ਮਨ ਵਿਚ ਹਮੇਸ਼ਾਂ ਪੰਜਾਬ ਪੰਥ ਅਤੇ ਹਰ ਵਰਗ ਦੇ ਹਰ ਧਰਮ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਸੋਚ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਸਹਿਯੋਗ ਨਾਲ ਰਾਜਨੀਤਿਕ ਬੁਲੰਦੀਆਂ ਤੱਕ ਪਹੁੰਚਣ ਵਾਲੇ ਕੁੱਝ ਲੋਕ ਅੱਜ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਕੂੜ ਪ੍ਰਚਾਰ ਕਰ ਰਹੇ ਹਨ ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ |
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ ਵਿਖੇ ਨਵੋਦਿਆ ਦਾਖਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।