04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਫੱਤੂਢੀਂਗਾ ਕਾਲਜ ਦੀ ਕੋਮਲਪ੍ਰੀਤ ਤੇ ਜੈਸਮੀਨ ਕੌਰ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ

ਕਪੂਰਥਲਾ, 3 ਅਗਸਤ (ਵਿ. ਪ੍ਰ.)

ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਰਹੀਆਂ ਫੱਤੂਢੀਂਗਾ ਕਾਲਜ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਤੇ ਜੈਸਮੀਨ ਕੌਰ | ਤਸਵੀਰ. ਤਿਲਕਰਾਜ 04-08-2026
ਕਪੂਰਥਲਾ, 3 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਬੀ.ਕਾਮ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਤੇ ਜੈਸਮੀਨ ਕੌਰ ਨੇ 6ਵਾਂ ਰੈਂਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕੋਮਲਪ੍ਰੀਤ ਕੌਰ ਤੇ ਜੈਸਮੀਨ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ‘ਤੇ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਨਿਰੰਤਰ ਮਿਹਨਤ, ਦਿ੍ੜ੍ਹ ਇਰਾਦੇ ਤੇ ਅਧਿਆਪਕਾਂ ਦੇ ਸੁਚੱਜੇ ਮਾਰਗ ਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀਆਂ ਅਜਿਹੀਆਂ ਉਪਲਬਧੀਆਂ ਨਾ ਕੇਵਲ ਕਾਲਜ ਦੀ ਅਕਾਦਮਿਕ ਸ਼ਾਖ਼ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਆਉਣ ਵਾਲੀਆਂ ਪੀੜੀਆਂ ਲਈ ਵੀ ਪੇ੍ਰਰਨਾ ਸਰੋਤ ਬਣਦੀਆਂ ਹਨ | ਉਨ੍ਹਾਂ ਕਾਲਜ ਦੇ ਬੀ.ਕਾਮ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੀਆਂ ਵਿਦਿਆਰਥਣਾਂ ਤੇ ਮਿਹਨਤੀ ਸਟਾਫ਼ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਕਾਲਜ ਦੀਆਂ ਵਿਦਿਆਰਥਣਾਂ ਮਾਣਮਤੀਆਂ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂਅ ਚਮਕਾਉਣਗੀਆਂ |
ਪਿਛਲੀ ਖ਼ਬਰ ਕੁੱਤਿਆਂ ਤੇ ਬਿੱਲੀਆਂ ਨੂੰ ਹਲਕਾਅ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੈਂਪ ਅੱਜ ਤੇ ਕੱਲ੍ਹ ਨੂੰ -ਰਾਹੁਲ ਭਾਰਦਵਾਜ ਅਗਲੀ ਖ਼ਬਰ ਬਰਸਾਤ ਨੇ ਲੋਕਾਂ ਦੇ ਚਿਹਰਿਆਂ ’ਤੇ ਲਿਆਂਦੀ ਰੌਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।