ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਚ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕੱਲ੍ਹ ਤੋਂ
ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਕਿਸਾਨ ਆਪਣੀ ਰਜਿਸਟਰੇਸ਼ਨ ਕਰਵਾਉਣ-ਡਾ. ਹਰਿੰਦਰ ਸਿੰਘ
ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ 5 ਅਗਸਤ ਤੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ 5 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਿੰਦਰ ਸਿੰਘ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਨੇ ਦੱਸਿਆ ਕਿ ਕੈਂਪ ਵਿਚ ਪਰਾਲੀ ਪ੍ਰਬੰਧਨ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸੁਪਰ ਐਸ.
ਕ
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਇੰਚਾਰਜ ਡਾ. ਹਰਿੰਦਰ ਸਿੰਘ ਦੀ ਤਸਵੀਰ |
04-08-2026
ਕਪੂਰਥਲਾ, 3 ਅਗਸਤ (ਅਮਰਜੀਤ ਕੋਮਲ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ 5 ਅਗਸਤ ਤੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ 5 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਿੰਦਰ ਸਿੰਘ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਨੇ ਦੱਸਿਆ ਕਿ ਕੈਂਪ ਵਿਚ ਪਰਾਲੀ ਪ੍ਰਬੰਧਨ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਬੇਲਰ, ਰੇਕ, ਸ਼ਰੈਡਰ ਤੇ ਹੋਰ ਆਧੁਨਿਕ ਮਸ਼ੀਨਰੀ ਦੇ ਪ੍ਰਯੋਗਿਕ ਪ੍ਰਦਰਸ਼ਨ, ਮਿੱਟੀ ਦੀ ਸਿਹਤ ਤੇ ਪਰਾਲੀ ਸਾੜਨ ਦੇ ਪ੍ਰਭਾਵ, ਸਰਕਾਰੀ ਸਕੀਮਾਂ ਅਤੇ ਪਰਾਲੀ ਨੂੰ ਕੀਮਤੀ ਸਰੋਤ ਵਜੋਂ ਵਰਤਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਖੇਤਾਂ ਵਿਚ ਪ੍ਰਯੋਗਿਕ ਸਿਖਲਾਈ ਅਤੇ ਸਫ਼ਲ ਕਿਸਾਨਾਂ ਦੇ ਤਜਰਬੇ ਵੀ ਸਾਂਝੇ ਕੀਤੇ ਜਾਣਗੇ | ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮੁਖੀ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਕੈਂਪ ਵਿਚ ਭਾਗ ਲੈ ਕੇ ਪਰਾਲੀ ਪ੍ਰਬੰਧਨ ਦੀਆਂ ਨਵੀਆਂ ਤਕਨੀਕਾਂ ਅਪਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਨਾਲ ਨਾਲ ਖੇਤੀ ਦੀ ਲਾਗਤ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਦੇ ਚਾਹਵਾਨ ਕਿਸਾਨ ਆਪਣਾ ਨਾਂਅ ਦਰਜ ਕਰਵਾਉਣ ਅਤੇ ਵਧੇਰੇ ਜਾਣਕਾਰੀ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਰਜਿਸਟਰੇਸ਼ਨ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ | ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਵਿਗਿਆਨਕ ਢੰਗ ਨਾਲ ਇਸ ਦੀ ਸੰਭਾਲ, ਫ਼ਸਲੀ ਰਹਿੰਦ ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ |