ਬੈਡਮਿੰਟਨ ਟੂਰਨਾਮੈਂਟ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੁਲਤਾਨਪੁਰ ਲੋਧੀ, 3 ਅਗਸਤ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਬਲਾਕ ਪੱਧਰੀ ਪੰਜਾਬ ਸਕੂਲ ਬੈਡਮਿੰਟਨ ਟੂਰਨਾਮੈਂਟ ਦਾ ਸ਼ਾਨਦਾਰ ਅਤੇ ਸਫ਼ਲ ਆਯੋਜਨ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਬਲਾਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ | ਮੇਜ਼ਬਾਨ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਨੇ ਵੀ ਆਪਣੀ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਬਹੁਤ ਹੀ ਸ਼ਾਨਦਾਰ ਖੇਡ ਦਿਖਾਈ | ਇਨ੍ਹਾਂ ਵਿਚੋਂ ਅੰਡਰ-19 ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਆਗਾਮੀ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ |ਇਸੇ ਤਰ੍ਹਾਂ ਸਕੂਲ ਦੀਆਂ ਅੰਡਰ-17 ਅਤੇ ਅੰਡਰ-19 ਲੜਕਿਆਂ ਦੀਆਂ ਟੀਮਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਸ਼ਾਨਦਾਰ ਉਪਲਬਧੀ ਦਾ ਸਿਹਰਾ ਸਕੂਲ ਦੇ ਸਮਰਪਿਤ ਖੇਡ ਕੋਚ ਓਾਕਾਰ ਸਿੰਘ, ਸੁਧੀਰ ਰਾਮ, ਗੁਰਵਿੰਦਰ ਕੌਰ ਬੱਲ ਅਤੇ ਕੁਮਾਰੀ ਅਨੂ ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਖ਼ਤ ਮਿਹਨਤ, ਸੁਚੱਜੀ ਸਿਖਲਾਈ ਅਤੇ ਨਿਰੰਤਰ ਮਾਰਗ ਦਰਸ਼ਨ ਸਦਕਾ ਖਿਡਾਰੀਆਂ ਨੇ ਇਹ ਵੱਡੀ ਸਫ਼ਲਤਾ ਹਾਸਲ ਕੀਤੀ |ਇਸ ਮੌਕੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਦਿਲੋਂ ਵ ਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ | ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਕੂਲ ਦੇ ਖਿਡਾਰੀ ਭਵਿੱਖ ਵਿਚ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਵੀ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ |