04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਸਮੁੱਚੇ ਦੇਸ਼ ਲਈ ਪ੍ਰੇਰਨਾ ਸਰੋਤ-ਸੱਜਣ ਸਿੰਘ ਚੀਮਾ

ਤਲਵੰਡੀ ਚੌਧਰੀਆਂ, 3 ਅਗਸਤ (ਪਰਸਨ ਲਾਲ ਭੋਲਾ)-ਸ਼ਹੀਦ ਊਧਮ ਸਿੰਘ ਨੇ ਦੇਸ਼ ਕੌਮ ਦੀ ਆਜ਼ਾਦੀ ਵਾਸਤੇ ਆਪਣੀ ਜਾਨ ਵਾਰ ਕੇ ਇੱਕ ਇਤਿਹਾਸ ਰਚਿਆ ਹੈ | ਉਨ੍ਹਾਂ ਦੀ ਇਹ ਸ਼ਹਾਦਤ ਸਮੁੱਚੇ ਦੇਸ਼ ਲਈ ਪ੍ਰੇਰਨਾ ਸਰੋਤ ਹੈ | ਸ਼ਹੀਦਾਂ ਦੀਆਂ ਯਾਦਗਾਰਾਂ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਇਤਿਹਾਸ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਠੱਟਾ ਨਵੇਂ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੋਂਦ ਵੱਲੋਂ ਗ੍ਰਾਮ ਪੰਚਾਇਤ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਣਾਏ ਗਏ ਸ਼ਾਨਦਾਰ ਕਮਿਊਨਿਟੀ ਹਾਲ ਦਾ ਉਦਘਾਟਨ ਕਰਦਿਆਂ ਸਮੁੱਚੇ ਨਗਰ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਏ ਜਾਣ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਸੱਜਣ ਸਿੰਘ ਚੀਮਾ ਅਰਜਨਾ ਅਵਾਰਡੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਨੇ ਕੀਤਾ | ਉਹ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ | ਇਸਤੋਂ ਪਹਿਲਾਂ ਕਮਿਊਨਿਟੀ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਅਵਤਾਰ ਸਿੰਘ, ਸੁਖਵਿੰਦਰ ਸਿੰਘ ਮੋਮੀ ਕਵੀਸ਼ਰੀ ਜਥੇ ਅਤੇ ਜਤਿੰਦਰ ਸਿੰਘ ਮਿਸਲ ਧਰਨਾ ਦਲ ਬਾਬਾ ਬਕਾਲਾ ਢਾਡੀ ਜਥੇ ਵੱਲੋਂ ਆਪਣੀਆਂ ਵਾਰਾਂ ਰਾਹੀਂ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਭਰਪੂਰ ਜਾਣਕਾਰੀ ਦਿੱਤੀ | ਕਰਮਜੀਤ ਸਿੰਘ ਚੰਦੀ ਹਲਕਾ ਇੰਚਾਰਜ ਦੇ ਕਪੂਰਥਲਾ ਨੇਵੀ ਸ਼ਰਧਾ ਦੇ ਫ਼ੁਲ ਭੇਟ ਕੀਤੇ | ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਸੰਗਤਾਂ ਦੇ ਦਰਸ਼ਨ ਕੀਤੇ | ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਪ੍ਰਬੰਧਕਾਂ ਵਿਚ ਸਰਪੰਚ ਸੁਖਵਿੰਦਰ ਸਿੰਘ ਸੋਂਦ, ਚਰਨਜੀਤ ਸਿੰਘ, ਲਖਬੀਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਹਰਜਿੰਦਰ ਸਿੰਘ, ਫੁੰਮਣ ਸਿੰਘ, ਪ੍ਰੋਫੈਸਰ ਬਲਵੀਰ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ , ਦਿਲਬੀਰ ਸਿੰਘ, ਦੀਦਾਰ ਸਿੰਘ, ਮਲਕੀਤ ਸਿੰਘ, ਬਖ਼ਸ਼ੀਸ਼ ਸਿੰਘ, ਦਿਲਬਾਗ ਸਿੰਘ, ਮਲਕੀਤ ਸਿੰਘ, ਤੇਜਾ ਸਿੰਘ, ਹਰਮੇਲ ਸਿੰਘ ਤਰਸੇਮ ਸਿੰਘ, ਬਲਵੀਰ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸੁਰਜੀਤ ਸਿੰਘ ਗੀਤਕਾਰ, ਲੈਕਚਰਾਰ ਸਮੁੰਦ ਸਿੰਘ, ਮਾਸਟਰ ਪਿਆਰਾ ਸਿੰਘ, ਅਮਰਜੀਤ ਸਿੰਘ ਰਾਣਾ ਦਰੀਏਵਾਲ ਤੇ ਹੈੱਡਮਾਸਟਰ ਨਿਰੰਜਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਸ਼ਹੀਦ ਊਧਮ ਸਿੰਘ ਸਮਾਗਮ ਦੀਆਂ ਝਲਕੀਆਂ | ਤਸਵੀਰਾਂ: ਭੋਲਾ 04-08-2026

ਪਿਛਲੀ ਖ਼ਬਰ ਇਨਰਵੀਲ੍ਹ ਕਲੱਬ ਨੇ ਦੋ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਕੀਤੀਆਂ ਭੇਟ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨੇੜੇ ਕੋਟੂ ਚੌਕ ਵਿਖੇ ਸਫ਼ਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।