05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਦਾ ਸਨਮਾਨ

ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਐੱਸ. ਆਈ.

ਅਜੀਤ ਡੈਸਕ 05-08-2026
ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)-ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਐੱਸ.ਆਈ.ਏ.) ਫਗਵਾੜਾ ਵੱਲੋਂ ਉਦਯੋਗਪਤੀਆਂ ਤੇ ਸਮਾਜ ਸੇਵੀਆਂ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਮੁੱਖ ਦਫ਼ਤਰ ਵਿਖੇ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਜੈਨ (ਮੈਸਰਜ਼ ਆਦਰਸ਼ ਇੰਡਸਟਰੀਜ਼) ਅਤੇ ਸਮੂਹ ਅਹੁਦੇਦਾਰਾਂ ਦੀ ਅਗਵਾਈ ਹੇਠ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੂੰ ਮਨੁੱਖਤਾ ਦੀ ਸੇਵਾ ਅਤੇ ਸਿਹਤ ਸੁਰੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਦੀਪ ਧੀਮਾਨ ਨੇ ਐਸ.ਆਈ.ਏ. ਵੱਲੋਂ ਮਿਲੇ ਸਨਮਾਨਿਤ ਲਈ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਸ਼੍ਰੀ ਵਿਸ਼ਵਕਰਮਾ ਮੰਦਿਰ ਤੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਾਂ, ਕਾਰਜਪ੍ਰਣਾਲੀ ਤੇ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਧੀਮਾਨ ਨੇ ਦੱਸਿਆ ਕਿ ਹਸਪਤਾਲ ਲੰਮੇ ਸਮੇਂ ਤੋਂ ਇਲਾਕੇ ਦੇ ਗਰੀਬ, ਲੋੜਵੰਦ ਤੇ ਪਛੜੇ ਵਰਗ ਦੇ ਮਰੀਜ਼ਾਂ ਨੂੰ ਬਹੁਤ ਹੀ ਰਿਆਇਤੀ ਦਰਾਂ ‘ਤੇ ਆਧੁਨਿਕ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਹਸਪਤਾਲ ਵਿਚ ਉਪਲਬਧ ਆਧੁਨਿਕ ਮੈਡੀਕਲ ਮਸ਼ੀਨਰੀ, ਮਾਹਿਰ ਡਾਕਟਰਾਂ ਦੀ ਟੀਮ ਅਤੇ ਭਵਿੱਖ ‘ਚ ਸ਼ੁਰੂ ਕੀਤੇ ਜਾਣ ਵਾਲੇ ਨਵੇਂ ਪ੍ਰੋਜੈਕਟਾਂ ਬਾਰੇ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ | ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪੰਕਜ ਕੌੜਾ, ਚੇਅਰਮੈਨ ਮਨਦੀਪ ਸਿੰਘ, ਬੋਰਡ ਮੈਂਬਰ ਸੁਰਿੰਦਰ ਸਿੰਘ ਜਸਵਾਲ, ਪ੍ਰੇਮ ਪਾਲ ਪੱਬੀ, ਮਨਦੀਪ ਸਿੰਘ, ਸੀ.ਏ. ਰਮੇਸ਼ ਅਗਰਵਾਲ, ਅਮੋਘ ਸੋਬਤੀ ਅਤੇ ਸਤਨਾਮ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਉਦਯੋਗਪਤੀ ਅਤੇ ਐਸੋਸੀਏਸ਼ਨ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦਾਤਰ ਦੀ ਨੋਕ ’ਤੇ ਲੁੱਟ ਖੋਹ ਕਰਨ ਸੰਬੰਧੀ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਤਹਿਸੀਲ ਕਪੂਰਥਲਾ ਤੇ ਢਿਲਵਾਂ ਦੇ ਨੰਬਰਦਾਰਾਂ ਦਾ 5 ਮਹੀਨੇ ਦਾ ਮਾਣ ਭੱਤਾ ਹੋਇਆ ਜਾਰੀ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।