05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰੂਸ ’ਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲਅੰਦਾਜ਼ੀ ਦੀ ਕੀਤੀ ਮੰਗ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੂਸ ਵਿਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਪੱਤਰ ਲਿਖਿਆ ਹੈ | ਉਨ੍ਹਾਂ ਆਪਣੇ ਪੱਤਰ ਵਿਚ ਜੰਗ ਵਿਚ ਲਾਪਤਾ ਨੌਜਵਾਨਾਂ ਦੀ ਭਾਲ ਤੇ ਜੰਗ ਦੌਰਾਨ ਜਾਨਾਂ ਗੁਆ ਚੁੱਕੇ ਭਾਰਤੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਵਿਦੇਸ਼ ਮੰਤਰੀ ਡਾ. ਐਸ.

ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੀ ਤਸਵੀਰ | 05-08-2026
ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੂਸ ਵਿਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਪੱਤਰ ਲਿਖਿਆ ਹੈ | ਉਨ੍ਹਾਂ ਆਪਣੇ ਪੱਤਰ ਵਿਚ ਜੰਗ ਵਿਚ ਲਾਪਤਾ ਨੌਜਵਾਨਾਂ ਦੀ ਭਾਲ ਤੇ ਜੰਗ ਦੌਰਾਨ ਜਾਨਾਂ ਗੁਆ ਚੁੱਕੇ ਭਾਰਤੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਤੁਰੰਤ ਕੂਟਨੀਤਿਕ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਵੀ ਉਹ ਇਹ ਮੁੱਦਾ ਉਠਾਉਣਾ ਚਾਹੁੰਦੇ ਸਨ ਪਰ ਸੰਸਦ ਦੀ ਕਾਰਵਾਈ ਪ੍ਰਭਾਵਿਤ ਰਹਿਣ ਕਾਰਨ ਅਜਿਹਾ ਨਹੀਂ ਹੋ ਸਕਿਆ | ਉਨ੍ਹਾਂ ਦੱਸਿਆ ਕਿ ਇਸ ਵੇਲੇ ਉਨ੍ਹਾਂ ਕੋਲ ਰੂਸ ਵਿਚ ਫਸੇ ਜਾਂ ਪ੍ਰਭਾਵਿਤ 10 ਭਾਰਤੀ ਨੌਜਵਾਨਾਂ ਦੇ ਮਾਮਲੇ ਹਨ | ਇਨ੍ਹਾਂ ਵਿਚ ਕੁੱਝ ਨੌਜਵਾਨ ਉੱਥੇ ਫਸੇ ਹੋਏ ਹਨ, ਕੁੱਝ ਲਾਪਤਾ ਹਨ ਅਤੇ ਕੁੱਝ ਜੰਗ ਦੌਰਾਨ ਜਾਨਾਂ ਗੁਆ ਚੁੱਕੇ ਹਨ | ਸੰਤ ਸੀਚੇਵਾਲ ਨੇ ਮਹਿਕਪ੍ਰੀਤ ਸਿੰਘ ਦੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਟੱਡੀ ਵੀਜ਼ੇ ‘ਤੇ ਰੂਸ ਗਿਆ ਸੀ ਅਤੇ ਇਸ ਵੇਲੇ ਹਿਰਾਸਤ ਵਿਚ ਹੈ | ਪਰਿਵਾਰ ਵੱਲੋਂ ਅਦਾਲਤ ਦਾ ਜੁਰਮਾਨਾ ਅਦਾ ਕਰਨ ਦੇ ਬਾਵਜੂਦ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਅਤੇ ਗੈਰ-ਕਾਨੂੰਨੀ ਏਜੰਟਾਂ ਦੇ ਜਾਲ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਕਈ ਏਜੰਟ ਨੌਜਵਾਨਾਂ ਦੀ ਕਮਾਈ ਅਤੇ ਬੈਂਕ ਖਾਤਿਆਂ ‘ਤੇ ਵੀ ਕਬਜ਼ਾ ਕਰ ਲੈਂਦੇ ਹਨ, ਜਦਕਿ ਪਿੱਛੇ ਉਨ੍ਹਾਂ ਦੇ ਪਰਿਵਾਰ ਆਰਥਿਕ ਅਤੇ ਮਾਨਸਿਕ ਤੌਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ | ਸੰਤ ਸੀਚੇਵਾਲ ਨੇ ਕਿਹਾ ਕਿ ਅਵਿਨਾਸ਼ ਕੁਮਾਰ, ਵਿਸ਼ਾਲ ਸਿੰਘ, ਰਣਜੀਤ ਸਿੰਘ, ਰਮਨਜੀਤ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਹੋਰ ਕਈ ਭਾਰਤੀ ਨੌਜਵਾਨ ਵੀ ਰੂਸ ਵਿਚ ਫਸੇ ਹੋਏ ਹਨ | ਉਨ੍ਹਾਂ ਦੇ ਪਰਿਵਾਰ ਲਗਾਤਾਰ ਚਿੰਤਾ ਅਤੇ ਅਨਿਸ਼ਚਿਤਤਾ ਵਿਚ ਜੀਵਨ ਬਤੀਤ ਕਰ ਰਹੇ ਹਨ | ਉਨ੍ਹਾਂ ਅਪੀਲ ਕੀਤੀ ਕਿ ਭਾਰਤੀ ਦੂਤਾਵਾਸ ਅਤੇ ਵਿਦੇਸ਼ ਮੰਤਰਾਲਾ ਤੁਰੰਤ ਪ੍ਰਭਾਵਸ਼ਾਲੀ ਦਖ਼ਲ ਦੇ ਕੇ ਸਾਰੇ ਨੌਜਵਾਨਾਂ ਦੀ ਸੁਰੱਖਿਆ ਅਤੇ ਵਤਨ ਵਾਪਸੀ ਯਕੀਨੀ ਬਣਾਉਣ |
ਪਿਛਲੀ ਖ਼ਬਰ ਚੇਅਰਮੈਨ ਬਣਨ ਨਾਲ ਕੰਢੀ ਖੇਤਰ ‘ਚ ‘ਆਪ’ ਹੋਰ ਮਜ਼ਬੂਤ ਹੋਵੇਗੀ: ਮਨਜੀਤ ਸਿੰਘ, ਹਰਜਿੰਦਰ ਸਿੰਘ ਅਗਲੀ ਖ਼ਬਰ ਜੇਸੀਟੀ ਮਿੱਲ ਦੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ’ਚ ਧਾਲੀਵਾਲ ਨੇ ਚੁੱਕੀ ਆਵਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।