05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਫਾਲਕਨ ਇੰਟਰਨੈਸ਼ਨਲ ਸਕੂਲ ’ਚ ਡਰਾਇੰਗ ਗਤੀਵਿਧੀਆਂ ਕਰਵਾਈਆਂ

ਸੁਲਤਾਨਪੁਰ ਲੋਧੀ, 4 ਅਗਸਤ (ਥਿੰਦ)-ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਦੇ ਉਪ ਲੱਖ ਵਿਚ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆਂ ਲਈ ਦੇਸ਼-ਭਗਤੀ ਅਤੇ ਰਚਨਾਤਮਿਕਤਾ ਨੂੰ ਸਮਰਪਿਤ ਚਿੱਤਰਾਂ ਵਿਚ ਰੰਗ ਭਰਨ ਮੁਕਾਬਲਾ ਕਰਵਾਇਆ ਗਿਆ | ਇਸ ਗਤੀਵਿਧੀ ਵਿਚ ਨੰਨੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਲਗਨ ਅਤੇ ਕਲਾਤਮਕ ਸੋਚ ਨਾਲ ਭਾਗ ਲੈਂਦਿਆਂ ਆਜ਼ਾਦੀ ਦਿਵਸ ਨਾਲ ਸਬੰਧਿਤ ਚਿੱਤਰਾਂ ਨੂੰ ਆਕਰਸ਼ਕ ਰੰਗਾਂ ਨਾਲ ਸਜਾਇਆ | ਇਹ ਐਕਟੀਵਿਟੀ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਦੀ ਪ੍ਰੇਰਣਾਦਾਇਕ ਅਗਵਾਈ ਅਤੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਕੌਰ ਦੇ ਮਾਰਗਦਰਸ਼ਨ ਅਤੇ ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ ਦੀ ਨਿਗਰਾਨੀ ਵਿਚ ਸਫਲਤਾਪੂਰਵਕ ਆਯੋਜਿਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੇ ਇਤਿਹਾਸਕ ਮਹੱਤਵ, ਰਾਸ਼ਟਰੀ ਝੰਡੇ ਦੀ ਸ਼ਾਨ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਐਕਟੀਵਿਟੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਬਲਜੀਤ ਕੌਰ, ਸਰਬਜੀਤ ਕੌਰ, ਰਸ਼ਮੀ ਸ਼ਰਮਾ, ਕਰਮਦੀਪ ਕੌਰ ਅਤੇ ਪੂਜਾ ਸਹੋਤਾ ਨੇ ਵਿਸ਼ੇਸ਼ ਯੋਗਦਾਨ ਪਾਇਆ | ਉਨ੍ਹਾਂ ਦੀ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ, ਬੱਚਿਆਂ ਵਿਚ ਬਚਪਨ ਤੋਂ ਹੀ ਦੇਸ਼-ਪ੍ਰੇਮ, ਅਨੁਸ਼ਾਸਨ ਅਤੇ ਰਾਸ਼ਟਰੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਰਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ |

ਅਜੀਤ ਡੈਸਕ 05-08-2026

ਪਿਛਲੀ ਖ਼ਬਰ ਚੱਢਾ ਮਾਰਕੀਟ ’ਚ ਪਾਣੀ ਦੀ ਨਿਕਾਸੀ ਦੇ ਹੱਲ ਤੇ ਬੰਦ ਪਏ ਨਾਲਿਆਂ ਦੀ ਸਫ਼ਾਈ ਲਈ ਨਿਗਮ ਹੋਇਆ ਗੰਭੀਰ * ਕਮਿਸ਼ਨਰ ਵਲੋਂ ਦੌ... ਅਗਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੋਣ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ-ਵਰਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।